ਥਾਣਾ ਆਰਿਫਕੇ ਦੇ ਮੁਖੀ ਤੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਆਰਿਫਕੇ ਦੇ ਮੁਖੀ ਤੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ
Publish Date: Fri, 23 Oct 2026 03:54 PM (IST)
Updated Date: Fri, 23 Oct 2026 03:55 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤਹਿਤ ਥਾਣਾ ਆਰਿਫਕੇ ਦੇ ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਅਤੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ ਆਰਿਫਕੇ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਮਕਸਦ ਦਵਾਈਆਂ ਦੀ ਵਿਕਰੀ ’ਤੇ ਨਿਗਰਾਨੀ ਰੱਖਣਾ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੈਡੀਕਲ ਸਟੋਰਾਂ ਦੀ ਜਾਂਚ ਕਰਨਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਤਰ੍ਹਾਂ ਦੀ ਚੈਕਿੰਗ ਰਾਹੀਂ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲਦੀ ਹੈ ਕਿ ਕੋਈ ਵੀ ਦਵਾਈ ਵਿਕਰੇਤਾ ਬਿਨਾਂ ਲੋੜੀਂਦੀ ਮਨਜ਼ੂਰੀ ਜਾਂ ਨਿਯਮਾਂ ਦੀ ਉਲੰਘਣਾ ਕਰਦਿਆਂ ਪਾਬੰਦੀਸ਼ੁਦਾ ਜਾਂ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਨਾ ਕਰੇ। ਇੰਸਪੈਕਟਰ ਬਲਰਾਜ ਸਿੰਘ ਅਤੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ ਕੀਤੀ ਗਈ ਇਸ ਅਚਨਚੇਤ ਚੈਕਿੰਗ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨਿਗਰਾਨੀ ਵਧਾਉਣ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਿਕਰੀ ਨਹੀਂ ਹੋਣ ਦੇਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗਾ ਜਾਰੀ ਰਹਿਣਗੀਆਂ ਤਾਂ ਜੋ ਨਸ਼ਿਆਂ ਨੂੰ ਠੱਲ ਪਾਈ ਜਾ ਸਕੇ ਤੇ ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਆਮ ਲੋਕ ਮਿਲ ਕੇ ਆਪਸੀ ਸਹਿਯੋਗ ਨਾਲ ਇਲਾਕੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੰਮ ਕਰਨਗੇ, ਉਹਨਾਂ ਕਿਹਾ ਕਿ ਜੇਕਰ ਕੋਈ ਵੀ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਏਗਾ ਉਸ ਉੱਪਰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।