- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਪਿੰਡ ਬਜੀਦਪੁਰ ਵਿਖੇ ਸਪੈਸ਼ਲ ਕਾਸੋ ਆਪ੍ਰੇਸ਼ਨ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਅੱਜ ਸਰਬਜੀਤ ਸਿੰਘ, ਆਈਪੀਐਸ, ਡੀਆਈਜੀ, ਕ੍ਰਾਈਮ, ਪੰਜਾਬ, ਚੰਡੀਗੜ੍ਹ ਅਤੇ ਭੁਪਿੰਦਰ ਸਿੰਘ ਸਿੱਧੂ ਪੀਪੀਐੱਸ ਐੱਸਐੱਸਪੀ ਫਿਰੋਜ਼ਪੁਰ ਦੀ ਅਗਵਾਈ ਹੇਠ ਫਿਰੋਜ਼ਪੁਰ ਪੁਲਿਸ ਵੱਲੋਂ ਪਿੰਡ ਬਜੀਦਪੁਰ ਵਿਖੇ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਿਰਧਾਰਤ ਇਲਾਕਿਆਂ ਦੀ ਘੇਰਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਫਿਰੋਜ਼ਪੁਰ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਨਾਕਾਬੰਦੀਆਂ ਲਗਾਤਾਰ ਜਾਰੀ ਰਹਿਣਗੀਆਂ। ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਤੁਰੰਤ ਪੁਲਿਸ ਨਾਲ ਸਾਂਝਾ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।