ਮਨਰੇਗਾ ਬਚਾਓ ਸੰਗਰਾਮ ਰੈਲੀ ’ਚ ਸੈਂਕੜੇ ਸਾਥੀਆਂ ਸਮੇਤ ਆਸ਼ੂ ਬੰਗੜ ਹੋਏ ਸ਼ਾਮਲ
ਮਨਰੇਗਾ ਬਚਾਓ ਸੰਗਰਾਮ ਰੈਲੀ ਗੁਰੂਹਰਸਹਾਏ ’ਚ ਸੈਂਕੜੇ ਸਾਥੀਆਂ ਸਮੇਤ ਆਸ਼ੂ ਬੰਗੜ ਹੋਏ ਸ਼ਾਮਲ
Publish Date: Mon, 12 Jan 2026 05:08 PM (IST)
Updated Date: Mon, 12 Jan 2026 05:09 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਮਨਰੇਗਾ ਕਾਨੂੰਨਾਂ ਦੇ ਖਿਲਾਫ ਵਿਧਾਨ ਸਭਾ ਹਲਕਾ ਗੁਰੂਹਰਸਹਾਏ ’ਚ ਕਾਂਗਰਸ ਦੀ ਹੱਲਾ-ਬੋਲ ਰੈਲੀ ਦੌਰਾਨ ਨੈਸ਼ਨਲ ਤੇ ਪੰਜਾਬ ਦੀ ਲੀਡਰਸ਼ਿਪ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਰਾਵਿੰਦਰ ਡਾਲਵੀ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਐੱਮਐੱਲਏ ਪਰਮਿੰਦਰ ਸਿੰਘ ਪਿੰਕੀ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਦੇ ਆਗੂ ਹਾਜ਼ਰ ਸਨ। ਜਿਸ ਦੌਰਾਨ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸੈਂਕੜੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਬੰਗੜ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਜਬਰੀ ਥੋਪੇ ਜਾ ਰਹੇ ਨਵੇਂ ਮਨਰੇਗਾ ਕਨੂੰਨ ਬਿੱਲ ਰੱਦ ਕਰਨ ਲਈ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ ਵਿਚ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਮੌਕੇ ਗੁਰਭੇਜ ਸਿੰਘ ਟਿੱਬੀ, ਸੁਖਵਿੰਦਰ ਸਿੰਘ ਸ਼ੀਸ਼ਾ ਸੰਧੂ, ਗੋਪੀ ਔਲਖ, ਸੁਖਜੀਤ ਸਿੰਘ ਗੋਗੀ ਪਿਆਰਿਆਣਾ, ਸਤਨਾਮ ਸਿੰਘ ਢਿੱਲੋ, ਬਲਦੇਵ ਸਿੰਘ ਰੱਤਾ ਖੇੜਾ, ਸਰਬਜੀਤ ਕੌਰ ਬਰਾੜ ਮੁਦਕੀ, ਬਲਾਕ ਪ੍ਰਧਾਨ ਕਮਲਪ੍ਰੀਤ ਸਿੰਘ ਗਿੱਲ, ਬਲਾਕ ਪ੍ਰਧਾਨ ਗੁਰਬਚਨ ਸਿੰਘ ਕਾਲਾ ਟਿੱਬਾ, ਕਮਲ ਅਗਰਵਾਲ ਸ਼ਹਿਰੀ ਪ੍ਰਧਾਨ ਮੁਦਕੀ, ਦੇਸ ਰਾਜ ਅਹੂਜਾ ਸ਼ਹਿਰੀ ਪ੍ਰਧਾਨ ਤਲਵੰਡੀ ਭਾਈ, ਨਿਸ਼ਾਨ ਸਿੰਘ ਅਰਮਾਨਪੁਰਾ, ਜੋਰਾਵਰ ਸਿੰਘ ਅਰਮਾਨਪੁਰਾ, ਪੀਏ ਤਰਨ ਬੁੱਟਰ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ ਸੋਨੂ ਹਾਜ਼ਰ ਸਨ।