ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਕੀਤੀ ਚਰਚਾ
ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਆਸ਼ੂ ਬੰਗੜ ਨੇ ਪਿੰਡ ਹਜ਼ਾਰਾਂ ਸਿੰਘ ਵਾਲਾ ’ਚ ਕੀਤੀ ਮੀਟਿੰਗ
Publish Date: Tue, 03 Feb 2026 05:21 PM (IST)
Updated Date: Tue, 03 Feb 2026 05:23 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਕਾਂਗਰਸ ਪਾਰਟੀ ਵੱਲੋਂ ਮਨਰੇਗਾ ਬਚਾਓ ਸੰਗਰਾਮ ਮਹਿਮ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਬਲਾਕ ਮਮਦੋਟ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ਵਿਖੇ ਹਲਕਾ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਯੋਗ ਅਗਵਾਈ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ’ਚ ਆਸ਼ੂ ਬੰਗੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਦੇ ਨਵੇ ਕਾਨੂੰਨਾਂ ਰਾਹੀਂ ਗਰੀਬਾਂ ਨੂੰ ਖਤਮ ਕਰਨਾ ਚਾਹੁੰਦਾ ਹੈ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਵਿਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਮਨਰੇਗਾ ਕਾਨੂੰਨਾਂ ਜਲਦ ਰੱਦ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਹੋਰ ਤਿੱਖਾ ਸੰਘਰਸ਼ ਵਿੱਢੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸਰਪੰਚ ਮੁਖਤਿਆਰ ਸਿੰਘ, ਨਰਿੰਦਰ ਸਿੰਘ ਸਾਬਕਾ ਮੈਂਬਰ ਹਜ਼ਾਰਾ, ਮਹਿੰਦਰ ਸਿੰਘ, ਸਾਬਕਾ ਮੈਂਂਬਰ ਬੋਹੜ ਸਿੰਘ, ਸੁਖਦੇਵ ਸਿੰਘ ਸਿੱਧੂ, ਸਾਬਕਾ ਸਰਪੰਚ ਜਗੀਰ ਸਿੰਘ, ਬਲਜਿੰਦਰ ਸਿੰਘ ਮਮਦੋਟ, ਮਹਿਤਾਬ ਸਿੰਘ ਸਿੱਧੂ, ਗੁਰਦੇਵ ਸਿੰਘ, ਬਾਬਾ ਸੁਖਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਹਰਜਿੰਦਰ ਸਿੰਘ, ਸੁੱਖਾ ਨੱਢਾ ਜੋਧਪੁਰ, ਸ਼ਬੇਗ ਸਿੰਘ, ਤਰਸੇਮ ਸਿੰਘ ਅਟਵਾਲ, ਸਾਬਕਾ ਸਰਪੰਚ ਦਵਿੰਦਰ ਸਿੰਘ, ਮਨਦੀਪ ਸਿੰਘ ਅਨਾਰਕਲੀ, ਗਗਨ ਗਾਮੇ ਵਾਲਾ, ਪੀਏ ਤਰਨ ਬੁੱਟਰ ਤੋਂ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਵੀ ਹਾਜ਼ਰ ਸਨ।