ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਕੀਤੀ ਚਰਚਾ
ਪਿੰਡ ਮੱਤੜ ਉਤਾੜ ’ਚ ਆਸ਼ੂ ਬੰਗੜ ਨੇ ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਕੀਤੀ ਮੀਟਿੰਗ
Publish Date: Mon, 02 Feb 2026 04:47 PM (IST)
Updated Date: Mon, 02 Feb 2026 04:49 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਕਾਂਗਰਸ ਪਾਰਟੀ ਵੱਲੋਂ ਮਨਰੇਗਾ ਬਚਾਓ ਸੰਗਰਾਮ ਮਹਿਮ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਬਲਾਕ ਮਮਦੋਟ ਦੇ ਪਿੰਡ ਮੱਤੜ ਉਤਾੜ ਵਿਖੇ ਹਲਕਾ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਯੋਗ ਅਗਵਾਈ ਵਿਚ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਨਵੇ ਕਾਨੂੰਨ ਲਿਆਂਦੇ ਜਾ ਰਹੇ ਹਨ, ਜਿਸ ਵਿਚ ਸਿੱਧੇ ਤੌਰ ਤੇ ਮਨਰੇਗਾ ਕਾਮਿਆਂ ਦੇ ਹੱਕਾਂ ਨੂੰ ਖਤਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਜੋ ਕਿ ਕਾਂਗਰਸ ਪਾਰਟੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਜਿਸ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵੱਲੋਂ ਮਨਰੇਗਾ ਬਚਾਓ ਸੰਗਰਾਮ ਮਹਿਮ ਤਹਿਤ ਪੰਜਾਬ ਭਰ ਦੇ ਪਿੰਡ ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬੋਹੜ ਸਿੰਘ, ਬਾਬਾ ਕੁਲਵੰਤ ਸਿੰਘ, ਬਾਬਾ ਜਸਵੰਤ ਸਿੰਘ, ਬਲਜਿੰਦਰ ਸਿੰਘ ਮਮਦੋਟ, ਮਹਿਤਾਬ ਸਿੰਘ ਸਿੱਧੂ, ਗੁਰਦੇਵ ਸਿੰਘ, ਬਾਬਾ ਸੁਖਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਹਰਜਿੰਦਰ ਸਿੰਘ, ਸੁੱਖਾ ਨੱਢਾ ਜੋਧਪੁਰ, ਸ਼ੁਬੇਗ ਸਿੰਘ, ਤਰਸੇਮ ਸਿੰਘ ਅਟਵਾਲ, ਸਾਬਕਾ ਸਰਪੰਚ ਦਵਿੰਦਰ ਸਿੰਘ, ਮਨਦੀਪ ਸਿੰਘ ਅਨਾਰਕਲੀ, ਗਗਨ ਗਾਮੇ ਵਾਲਾ, ਪੀਏ ਤਰਨ ਬੁੱਟਰ ਤੋ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਵੀ ਹਾਜ਼ਰ ਸਨ।