ਅਸੀਸ ਸਕਾਲਰਸ਼ਿਪ ਬਣੀ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ‘ਅਸੀਸ ਸਕਾਲਰਸ਼ਿਪ’ ਬਣੀ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ
Publish Date: Thu, 23 Jul 2026 04:06 PM (IST)
Updated Date: Thu, 23 Jul 2026 04:07 PM (IST)
- ਜਨਰਲ ਤੇ ਬੀਸੀ ਵਰਗ ਦੇ ਯੋਗ ਵਿਦਿਆਰਥੀਆਂ ਨੂੰ 70 ਫ਼ੀਸਦੀ ਤੱਕ ਫੀਸ ਰਿਆਇਤ, ਸੈਂਕੜੇ ਪਰਿਵਾਰਾਂ ਨੂੰ ਆਰਥਿਕ ਰਾਹਤ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਆਰਥਿਕ ਤੰਗੀ ਕਾਰਨ ਉੱਚ ਸਿੱਖਿਆ ਦੇ ਸੁਪਨੇ ਅਧੂਰੇ ਛੱਡਣ ਲਈ ਮਜਬੂਰ ਹੋਣ ਵਾਲੇ ਹੋਣਹਾਰ ਵਿਦਿਆਰਥੀਆਂ ਲਈ ਸੰਤ ਕਬੀਰ ਕਾਲਜ ਜ਼ੀਰਾ ਦੀ ‘ਅਸੀਸ ਸਕਾਲਰਸ਼ਿਪ’ ਯੋਜਨਾ ਉਮੀਦ ਦੀ ਨਵੀਂ ਕਿਰਨ ਬਣ ਕੇ ਸਾਹਮਣੇ ਆਈ ਹੈ। ਕਾਲਜ ਵੱਲੋਂ ਜਨਰਲ ਅਤੇ ਬੀਸੀ ਵਰਗ ਦੇ ਯੋਗ ਵਿਦਿਆਰਥੀਆਂ ਨੂੰ 70 ਫ਼ੀਸਦੀ ਤੱਕ ਫੀਸ ਵਿੱਚ ਰਿਆਇਤ ਦੇ ਕੇ ਨਾ ਸਿਰਫ਼ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ, ਸਗੋਂ ਸੈਂਕੜੇ ਪਰਿਵਾਰਾਂ ਦੇ ਆਰਥਿਕ ਬੋਝ ਨੂੰ ਵੀ ਹਲਕਾ ਕੀਤਾ ਜਾ ਰਿਹਾ ਹੈ। ਇਸ ਯੋਜਨਾ ਨੇ ਖੇਤਰ ਵਿੱਚ ਉੱਚ ਸਿੱਖਿਆ ਪ੍ਰਤੀ ਵਿਦਿਆਰਥੀਆਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਯੋਗਤਾ ਅਨੁਸਾਰ ਅੱਗੇ ਵਧਣ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਿਸੇ ਵੀ ਬੱਚੇ ਦੀ ਪੜ੍ਹਾਈ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਅਸੀਸ ਸਕਾਲਰਸ਼ਿਪ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਉੱਚ ਸਿੱਖਿਆ ਦਾ ਵਧਦਾ ਖਰਚਾ ਕਈ ਹੋਣਹਾਰ ਵਿਦਿਆਰਥੀਆਂ ਲਈ ਚੁਣੌਤੀ ਬਣ ਜਾਂਦਾ ਹੈ। ਅਜਿਹੇ ਸਮੇਂ ਵਿੱਚ ਇਹ ਸਕਾਲਰਸ਼ਿਪ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਦੇ ਕੇ ਨਿਸ਼ਚਿੰਤ ਹੋ ਕੇ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਅਨੇਕਾਂ ਪਰਿਵਾਰਾਂ ਦੇ ਖਰਚੇ ਵਿੱਚ ਵੀ ਮਹੱਤਵਪੂਰਨ ਕਮੀ ਆਈ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਸੰਤ ਕਬੀਰ ਕਾਲਜ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਵੀ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਸੀਸ ਸਕਾਲਰਸ਼ਿਪ ਦਾ ਵੱਧ ਤੋਂ ਵੱਧ ਲਾਭ ਲੈ ਕੇ ਉੱਚ ਸਿੱਖਿਆ ਵੱਲ ਆਪਣੇ ਕਦਮ ਮਜ਼ਬੂਤੀ ਨਾਲ ਵਧਾਉਣ। ਕਾਲਜ ਪ੍ਰਬੰਧਨ ਨੇ ਵਿਸ਼ਵਾਸ ਜਤਾਇਆ ਕਿ ਅਸੀਸ ਸਕਾਲਰਸ਼ਿਪ ਆਉਣ ਵਾਲੇ ਸਮੇਂ ਵਿੱਚ ਵੀ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਉਮੀਦ ਦੀ ਕਿਰਨ ਬਣੀ ਰਹੇਗੀ ਅਤੇ ਖੇਤਰ ਵਿੱਚ ਉੱਚ ਸਿੱਖਿਆ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।