ਸਚਿਨ ਮਿੱਢਾ, ਜਲਾਲਾਬਾਦ : ਆਮ ਆਦਮੀ ਪਾਰਟੀ ਵੱਲੋਂ ਬਿਜਲੀ ਅੰਦੋਲਨ ਤਹਿਤ ਪਿੰਡ ਕੱਟੀਆਂ ਵਾਲਾ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਗੋਲਡੀ ਕੰਬੋਜ ਨੇ ਕਿਹਾ ਕਿ ਜੇਕਰ ਦਿੱਲੀ 'ਚ ਕੇਜਰੀਵਾਲ ਦੀ ਸਰਕਾਰ ਮੁਫਤ ਬਿਜਲੀ ਦੇ ਸਕਦੀ ਹੈ ਕੈਪਟਨ ਸਰਕਾਰ ਕਿਉਂ ਨਹੀਂ ਦੇ ਸਕਦੀ । ਇਸ ਮੌਕੇ ਪਿੰਡ ਦੇ ਵਸਨੀਕਾਂ ਵੱਲੋਂ ਬਿਜਲੀ ਦੇ ਬਿੱਲ ਸਾੜ ਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇਵ ਰਾਜ ਸ਼ਰਮਾ, ਫਾਊਂਡਰ ਪਵਨ ਕਾਮਰੇਡ, ਖਜਾਨ ਸਿੰਘ, ਤਰਲੋਕ ਸਿੰਘ, ਸੋਹਣ ਸਿੰਘ, ਗੁਰਦੇਵ ਸਿੰਘ, ਬਿੰਦਰ ਸਿੰਘ, ਗੁਰਪ੍ਰਰੀਤ ਸਿੰਘ ਫਤਿਹ, ਸਤਪਾਲ ਸਿੰਘ ਐਮਸੀ, ਬਲਵਿੰਦਰ ਸਿੰਘ ਨਿੱਕਾ, ਵੀਰ ਸਿੰਘ, ਗੁਰੀ, ਰਾਜਨ ਕੁਮਾਰ, ਹਰਮੇਸ਼ .ਸੰਦੀਪ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਹਰਪ੍ਰਰੀਤ ਸਿੰਘ, ਹਰਨਾਮ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ, ਅਨਿਲ ਕੁਮਾਰ, ਸਰਵਣ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਜੱਜ ਸਿੰਘ, ਮੋਹਨ ਸਿੰਘ, ਸੋਨੂੰ ਲੱਖੋਵਾਲੀ ਮੌਜੂਦ ਸਨ।