ਸੁਖਵਿੰਦਰ ਥਿੰਦ, ਫਾਜ਼ਿਲਕਾ : ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਸੂਬਾ ਸਰਕਾਰ ਵੱਲੋਂ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣਾ ਇਹ ਵੀ ਵਿਸ਼ੇਸ਼ ਉਪਰਾਲਾ ਹੈ। ਇਸ ਸੰਦਰਭ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਪ੍ਰਰੋਗਰੈਸਿਵ ਯੂਥ ਫੋਰਮ ਵੱਲੋਂ ਨਬਾਰਡ ਦੇ ਸਹਿਯੋਗ ਨਾਲ ਕੀਤ ਗਿਆ। ਇਸ ਮੌਕੇ ਜ਼ਿਲ੍ਹੇ ਵਿਚ “ਪਰਾਲੀ ਬਚਾਓ ਫ਼ਸਲ ਵਧਾਓ” ਮੁਹਿੰਮ ਦਾ ਆਗਾਜ਼ ਵੀ ਕੀਤਾ ਗਿਆ।

ਇਸ ਦੌਰਾਨ ਡੀਡੀਐੱਮ ਨਾਬਾਰਡ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੰਤਵ ਸਮਾਜ ਨੂੰ ਸੁਰੱਖਿਅਤ ਤੇ ਸਾਫ਼-ਸੁਥਰਾ ਮਾਹੌਲ ਦੇਣਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੀਆਂ ਫ਼ਸਲਾਂ 'ਤੇ ਅੰਧਾਧੁੰਦ ਖ਼ਾਦਾਂ, ਸਪਰੇਆਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਦੇ ਹਾਂ ਇਸ ਨਾਲ ਫ਼ਸਲਾਂ ਦਾ ਨੁਕਸਾਨ ਤਾਂ ਹੋ ਹੀ ਰਿਹਾ ਹੈ ਬਲਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਵੀ ਗੰਦਲਾ ਹੋ ਰਿਹਾ ਹੈ। ਸਮਾਗਮ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਜਸਪਾਲ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਸੰਭਾਲ ਕੇ ਖੇਤਾਂ 'ਚ ਮਿਲਾਉਣ ਨਾਲ ਹੋਣ ਵਾਲੇ ਫਾਇਦਿਆਂ ਜਿਵੇਂ ਕਿ ਖੇਤੀ ਲਾਗਤ ਦੀ ਬੱਚਤ, ਪਾਣੀ ਦੀ ਘੱਟ ਖ਼ਪਤ ਅਤੇ ਵਾਤਾਵਰਨ ਦੀ ਸਵੱਛਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਬਾਗਬਾਨੀ ਕਿੱਤੇ ਨਾਲ ਜੁੜਨ ਤਾਂ ਜੋ ਫ਼ਸਲੀ ਵਿਭਿਨਤਾ ਲਿਆਂਦੀ ਜਾ ਸਕੇ।

ਕਿਸਾਨੀ ਨੂੰ ਜਾਗਰੂਕ ਕਰਨ ਪਹੰੁਚੇ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਫ਼ਸਲ ਦਾ ਵੱਧ ਝਾੜ ਪ੍ਰਰਾਪਤ ਕਰਨ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਵੱਖ-ਵੱਖ ਖੇਤੀਬਾੜੀ ਸੰਦਾਂ ਰਾਹੀਂ ਰਹਿੰਦ-ਖੂਹੰਦ ਨੂੰ ਜ਼ਮੀਨ ਵਿਚ ਰਲਾ ਕੇ ਅਗਲੇਰੀ ਫ਼ਸਲ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ ਬੀਜਣੀਆਂ ਚਾਹੀਦੀਆਂ ਹਨ।

ਇਸ ਮੌਕੇ ਪ੍ਰਰੋਗਰੈਸਿਵ ਯੂਥ ਫੋਰਮ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਧਾਲੀਵਾਲ, ਐਲ.ਡੀ.ਐਮ. ਪੰਜਾਬ ਨੈਸ਼ਨਲ ਬੈਂਕ ਸ਼ਿਵ ਚਰਨ, ਡੀ.ਸੀ.ਓ ਪੰਜਾਬ ਗ੍ਰਾਮੀਣ ਬੈਂਕ ਫਾਜ਼ਿਲਕਾ ਆਰ ਕੇ ਸੁਕਲਾ, ਬਰਾਂਚ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ ਨਿਤਿਨ ਗੁਪਤਾ, ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਤੇਜਿੰਦਰ ਸਿੰਘ, ਭੂਮੀ ਰੱਖਿਆ ਅਫਸਰ ਰਣਜੋਧ ਸਿੰਘ ਅਤੇ ਹੋਰ ਵੱਖ-ਵੱਖ ਮਾਹਿਰਾਂ ਨੇ ਜਿੱਥੇ ਅਜਿਹੇ ਉਪਰਾਲੇ ਕਰਨ ਲਈ ਕਿਸਾਨਾਂ ਨੂੰ ਪ੍ਰਰੇਰਿਆ ਉੱਥੇ ਹੀ ਸਮਾਜ ਦੇ ਵੱਖ ਵੱਖ ਵਰਗਾਂ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਸ਼ਖਸੀਅਤਾਂ ਨੂੰ ਵੀ ਆਪਣਾ ਬਣਦਾ ਯੋਗਦਾਨ ਦੇਣ ਲਈ ਕਿਹਾ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ 'ਤੇ ਸਰਕਾਰ ਵੱਲੋਂ ਦਿੱਤੀ ਜਾਂਦੀ ਆਰਥਿਕ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਮੋਟੀਵੇਟਰ, ਅਗਾਂਹ ਵਧੂ ਕਿਸਾਨ ਅਤੇ ਵੱ ਵੱ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।