ਸਟਾਫ ਰਿਪੋਰਟਰ, ਫਿਰੋਜ਼ਪੁਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਅਮਨ ਪ੍ਰਰੀਤ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਰੱਤੇ ਵਾਲਾ, ਗੁਰੂਹਰਸਹਾਏ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਨ ਪ੍ਰਰੀਤ ਸਿੰਘ ਮਾਨ ਦੇ ਦਫ਼ਤਰ ਤੋਂ ਪੈਨਲ ਐਡਵੋਕੇਟ ਸੁਨੀਲ ਕੁਮਾਰ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਜਿਉਂ ਰਹੇ ਲੋਕਾਂ ਲਈ ਇਹ ਸਕੀਮ ਬਣਾਈ ਗਈ ਹੈ। ਇਸ ਦੇ ਤਹਿਤ ਲੀਗਲ ਸਰਵਿਸਜ਼ ਅਥਾਰਟੀ ਫਿਰੋਜ਼ਪੁਰ ਵੱਲੋਂ ਦਫ਼ਤਰ ਸਹਾਇਕ ਲੇਬਰ ਕਮਿਸ਼ਨਰ ਫਿਰੋਜ਼ਪੁਰ ਨਾਲ ਮਿਲ ਕੇ ਮਿਹਨਤ ਮਜ਼ਦੂਰੀ ਕਰ ਰਹੇ ਵਿਅਕਤੀਆਂ ਨੂੰ ਲੇਬਰ ਕਮਿਸ਼ਨਰ ਦੇ ਦਫ਼ਤਰ ਰਜਿਸਟਰਡ ਕਰਵਾ ਕੇ ਉਨ੍ਹਾਂ ਲਈ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਮੁਫ਼ਤ ਕਾਨੂੰਨੀ ਸੇਵਾਵਾਂ, ਮਿਡੀਏਸ਼ਨ ਸੈਂਟਰ, ਵਿਕਟਮ ਕੰਪਨਸੇਸ਼ਨ ਸਕੀਮ, ਲੋਕ ਅਦਾਲਤਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ । ਇਸ ਤੋਂ ਬਾਅਦ ਵਕੀਲ ਸਾਹਿਬ ਨੇ ਸਥਾਈ ਲੋਕ ਅਦਾਲਤ ਅਤੇ ਮਹੀਨੇਵਾਰ ਲੱਗਣ ਵਾਲੀਆਂ ਮਹੀਨਾਵਾਰ ਲੋਕ ਅਦਾਲਤਾਂ ਅਤੇ 14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ ਪਿੰਡ ਵਿੱਚ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਕਿ ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਐੱਸਏਐੱਸ ਦਾ ਟੋਲ ਫਰੀ ਨੰਬਰ 1968 ਦਾ ਵੱਧ ਤੋਂ ਵੱਧ ਪ੍ਰਚਾਰ ਹੋ ਸਕੇ। ਜਿਸ ਤੋਂ ਕਿਸੇ ਵੀ ਪ੍ਰਕਾਰ ਦੀ ਮੁਫ਼ਤ ਕਾਨੂੰਨੀ ਜਾਣਕਾਰੀ ਲਈ ਜਾ ਸਕਦੀ ਹੈ। ਇਸ ਮੌਕੇ ਇਸ ਦਫ਼ਤਰ ਤੋਂ ਬਲਿਹਾਰ ਸਿੰਘ, ਪੈਰਾ ਲੀਗਲ ਵਲੰਟੀਅਰ ਕਿ੍ਸ਼ਨ ਸਿੰਘ ਅਤੇ ਸੁਨੀਲ ਕੁਮਾਰ ਜੀਓ ਵੀ ਮੌਜੂਦ ਸਨ।