ਪੱਤਰ ਪ੍ਰਰੇਰਕ, ਗੁਰੂਹਰਸਹਾਏ : ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਵ ਅਭਿਆਨ ਤਹਿਤ ਸਿਵਲ ਸਰਜਨ ਿਫ਼ਰੋਜ਼ਪੁਰ ਡਾ. ਹਰੀ ਨਰਾਇਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਪੀਐੱਚਸੀ ਜੀਵਾਂ ਅਰਾਈ ਵਿਖੇ ਗਰਭਵਤੀ ਅੌਰਤਾਂ ਦੇ ਚੈੱਕਅਪ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਨਵਜੀਤ ਕੌਰ ਐੱਮਡੀ ਗਾਇਨੀ ਨੇ ਕੈਂਪ ਵਿਚ ਆਈਆਂ ਗਰਭਵਤੀ ਅੌਰਤਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਪੌਸ਼ਟਿਕ ਆਹਾਰ, ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ, ਚਣੇ, ਦੁੱਧ, ਦਹੀਂ, ਲੱਸੀ, ਦਾਲਾਂ ਆਦਿ ਘਰੇਲੂ ਖਾਣਾ ਖਾਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲਿਆ ਜਾਵੇ ਤੇ ਜਣੇਪਾ ਸਰਕਾਰੀ ਹਸਪਤਾਲਾਂ ਵਿਚ ਕਰਵਾਇਆ ਜਾਵੇ। ਇਸ ਮੌਕੇ ਸੋਨੀਆ ਰਾਣੀ ਸਟਾਫ਼ ਨਰਸ, ਰਾਜ ਕੁਮਾਰ, ਨੀਲ ਕਮਲ, ਕਿ੍ਸ਼ਨਾ ਰਾਣੀ ਤੇ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ।