ਹੈੱਲਥ ਸੈਂਟਰ ਮਮਦੋਟ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਕੈਂਪ ਲਗਾਇਆ
ਹੈੱਲਥ ਸੈਂਟਰ ਮਮਦੋਟ ਵਿਖੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ
Publish Date: Sun, 17 May 2026 04:08 PM (IST)
Updated Date: Sun, 17 May 2026 04:09 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਕਮਿਊਨਿਟੀ ਹੈੱਲਥ ਸੈਂਟਰ ਮਮਦੋਟ ਵਿਖੇ ਸਿਹਤ ਟੀਮ ਵੱਲੋਂ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਜਾਣਕਾਰੀ ਦਿੱਤੀ। ਮੈਡੀਕਲ ਅਫ਼ਸਰ ਡਾ. ਹਰਸ਼ ਨੇ ਕਿਹਾ ਕਿ ਡੇਂਗੂ ਇਕ ਗੰਭੀਰ ਪਰ ਰੋਕਥਾਮ ਯੋਗ ਬਿਮਾਰੀ ਹੈ। ਇਹ ਸਿਰਫ਼ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ ਡੇਂਗੂ ਇਕ ਵਾਇਰਲ ਬੁਖਾਰ ਹੈ ਤੇ ਡੇਂਗੂ ਬੁਖਾਰ ਐਡੀਜ਼ ਨਾਮ ਦੇ ਮੱਛਰ ਨਾਲ ਫੈਲਦਾ ਹੈ ਅਤੇ ਇਹ ਸਾਫ਼ ਪਾਣੀ ਵਿਚ ਪਨਪਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੱਛਰ ਦਿਨ ਦੇ ਸਮੇਂ ਕੱਟਦਾ ਹੈ ਜਿਸ ਨਾਲ ਵਿਅਕਤੀ ਦੇ ਪਲੇਟਲੈੱਟ ਘੱਟ ਜਾਂਦੇ ਹਨ। ਬਲਾਕ ਐਜੂਕੇਟਰ ਅਮਨ ਕੰਬੋਜ਼ ਨੇ ਕਿਹਾ ਜਦੋਂ ਵਿਅਕਤੀ ਦੇ ਪਲੇਟਲੈੱਟ ਘੱਟਦੇ ਹਨ ਤਾਂ ਉਹ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਡੇਂਗੂ ਦਾ ਬੁਖਾਰ ਹੋਣ ਤੇ ਸਿਰਫ ਪੈਰਾਸਿਟਮੋਲ ਦੀ ਗੋਲੀ ਹੀ ਖਾਣੀ ਚਾਹੀਦੀ ਹੈ ਅਤੇ ਐਸਪਰੀਨ ਦੀ ਗੋਲੀ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੱੁਕਰਵਾਰ ਦੇ ਦਿਨ ਵੱਖ ਵੱਖ ਤਰੀਕਿਆਂ ਨਾਲ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵਾ ਚੈੱਕ ਕਰਕੇ ਲਾਰਵਾ ਮਿਲਣ ਵਾਲੇ ਕੰਟੇਨਰਾਂ ਨੂੰ ਖਾਲੀ ਕਰਵਾਇਆ ਜਾਂਦਾ ਹੈ। ਇਸ ਮੌਕੇ ਡੈਂਟਲ ਮੈਡੀਕਲ ਅਫ਼ਸਰ ਡਾ. ਪਲਵੀ, ਫਾਰਮਾਸਿਸਟ ਸ਼ੁਬੇਗ ਸਿੰਘ, ਨਰਿੰਦਰ ਸ਼ਰਮਾ ਅਤੇ ਲੇਖ ਰਾਜ ਹਾਜ਼ਰ ਸਨ।