ਨੀਲੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਪਿੰਡ ਨੀਲੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
Publish Date: Tue, 29 Sep 2026 06:16 PM (IST)
Updated Date: Tue, 29 Sep 2026 06:18 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ੀਰਾ ਦੇ ਪਿੰਡ ਨੀਲੇਵਾਲਾ ਵਿਖੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਦੇਖ-ਰੇਖ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ।ਇਸ ਦੌਰਾਨ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ ਅਤੇ ਸਰਪੰਚ ਬਲਰਾਜ ਸਿੰਘ ਲਹਿਰਾ ਰੋਹੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕੋਹੜ ਤੋਂ ਦੂਰ ਰਹਿ ਕੇ ਹੀ ਨੌਜਵਾਨ ਪੀੜ੍ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੀ ਹੈ। ਜਿਹੜੇ ਲੋਕ ਨਸ਼ਿਆਂ ਵਿੱਚ ਗ੍ਰਸਤ ਹਨ, ਉਨ੍ਹਾਂ ਨੂੰ ਨਫਰਤ ਕਰਨ ਦੀ ਬਜਾਏ ਉਨ੍ਹਾਂ ਦੀ ਕਾਊਂਸਲਿੰਗ ਕਰਵਾ ਕੇ ਨਸ਼ਾ ਮੁਕਤੀ ਕੇਂਦਰਾਂ ਦੀ ਮਦਦ ਲਈ ਜਾਵੇ ਅਤੇ ਪਿੰਡ- ਪਿੰਡ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦੇ ਨਾਲ-ਨਾਲ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਹਨ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ । ਇਸ ਦੌਰਾਨ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।