ਮੂੰਹ ਦੀ ਸਿਹਤ ਦੀ ਜਾਂਚ ਲਈ ਲਗਇਆ ਵਿਸ਼ੇਸ਼ ਕੈਂਪ
ਵਿਸ਼ਵ ਓਰਲ ਹੈੱਲਥ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
Publish Date: Fri, 20 Mar 2026 03:57 PM (IST)
Updated Date: Fri, 20 Mar 2026 03:58 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਮੂੰਹ ਦੀ ਸਿਹਤ ਜਾਂਚ ਸਬੰਧੀ ਕੈਂਪ ਵੀ ਲਗਾਇਆ ਗਿਆ। ਕੈਂਪ ’ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਦੰਦਾਂ ਦੇ ਮਾਹਿਰ ਡਾ. ਪੰਕਜ ਗੁਪਤਾ ਨੇ ਕਿਹਾ ਕਿ ਵਿਸ਼ਵ ਓਰਲ ਹੈੱਲਥ ਦਿਵਸ ਮਨਾਉਣ ਦਾ ਮੁੱਖ ਮੱਕਸਦ ਦੁਨੀਆਂ ਭਰ ਦੇ ਲੋਕਾਂ ਵਿਚ ਮੂੰਹ ਦੀ ਸਿਹਤ ਦੀ ਜਰੂਰਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਆਪਣੇ ਮੂੰਹ ਨੂੰ ਸਿਹਤਮੰਦ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਨਾ ਹੈ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਦਿਨ ਵਿਚ ਘੱਟੋ-ਘੱਟ ਦੋ ਵਾਰ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ। ਤਾਜ਼ਾ ਅਤੇ ਪਚਣ ਵਾਲਾ ਭੋਜਨ ਜਿਵੇਂ ਕਿ ਤਾਜ਼ੇ ਫਲ, ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਸਾਬਤ ਅਨਾਜ ਦਾ ਸੇਵਨ ਕਰਨਾ ਚਾਹੀਦਾ ਹੈ। ਭੋਜਨ ਨੂੰ ਚੰਗੀ ਤਰ੍ਹਾਂ ਚਬਾਉਣ ਨਾਲ ਮੂੰਹ ’ਚ ਜ਼ਰੂਰੀ ਐਨਜ਼ਾਈਮਜ਼ ਸਹੀ ਢੰਗ ਨਾਲ ਨਿਕਲਦੇ ਹਨ ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ’ਚ ਬਹੁਤ ਫਾਇਦੇਮੰਦ ਹੁੰਦਾ ਹੈ। ਜਿਆਦਾ ਮਿੱਠੇ ਅਤੇ ਪ੍ਰੋਸੈਸਡ ਭੋਜਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਮੌਕੇ ਜੈਨਸਿਸ ਇੰਸਟੀਚਿਊਟ ਆਫ ਨਰਸਿੰਗ ਦੀਆਂ ਬੀਐੱਸਸੀ ਨਰਸਿੰਗ ਦੀਆਂ ਵਿਦਿਆਰਥਣਾਂ ਸੁਪਨਪ੍ਰੀਤ ਕੌਰ, ਜਸਲੀਨ ਕੌਰ ਅਤੇ ਅਰਮੀਨ ਕੌਰ ਸੰਧੂ ਹਸਪਤਾਲ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ‘‘ਹੈਪੀ ਮੰਥ-ਹੈਪੀ ਲਾਈਫ’’ ਸਲੋਗਨ ਤੇ ਅਧਾਰਿਤ ਇਸ ਮੁਹਿੰਮ ਤਹਿਤ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ। ਇਸ ਲਈ ਸਾਨੂੰ ਆਪਣੇ ਮੂੰਹ ਅਤੇ ਦੰਦਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਮਸੂੜਿਆਂ ਵਿਚ ਖੂਨ ਆਉਣਾਂ, ਮੂੰਹ ਵਿਚੋਂ ਬਦਬੂ ਆਉਣਾਂ, ਦੰਦਾਂ ਦਾ ਪੀਲਾ ਜਾ ਕਾਲਾ ਪੈ ਜਾਣਾ, ਦੰਦਾਂ ਵਿਚ ਖੋੜ ਪੈ ਜਾਣੀ, ਠੰਡਾ-ਗਰਮ ਲੱਗਣਾ ਅਤੇ ਦਰਦ ਦਾ ਹੋਣਾਂ ਆਮ ਬੀਮਾਰੀਆਂ ਹਨ, ਪਰ ਜੇਕਰ ਅਸੀ ਸਮੇਂ ਸਿਰ ਇਨ੍ਹਾਂ ਦਾ ਇਲਾਜ ਕਰਵਾ ਲਈਏ ਤਾਂ ਅਸੀ ਆਪਣੇ ਦੰਦਾਂ ਨੂੰ ਗੰਭੀਰ ਬੀਮਾਰੀਆਂ ਤੋਂ ਬਚਾਅ ਸਕਦੇ ਹਾਂ। ਉਨ੍ਹਾਂ ਨੇ ਦੰਦਾਂ ਦੀਆਂ ਬੀਮਾਰੀਆਂ ਦੀ ਰੋਕਥਾਮ, ਇਲਾਜ ਅਤੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।