ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ’ਤੇ ਲਗਾਏ ਜਾਗਰੂਕਤਾ ਸੈਮੀਨਾਰ
ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ’ਤੇ ਲਗਾਏ ਗਏ ਜਾਗਰੂਕਤਾ ਸੈਮੀਨਾਰ
Publish Date: Wed, 04 Feb 2026 04:12 PM (IST)
Updated Date: Wed, 04 Feb 2026 04:14 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਬਲਕਾਰ ਸਿੰਘ, ਡਾ. ਰਵਿੰਦਰਪਾਲ ਸੀਨੀਅਰ ਮੈਡੀਕਲ ਅਫਸਰ ਪੀਐਚਸੀ ਕੱਸੋਆਣਾ ਦੀ ਅਗਵਾਈ ਹੇਠ ਰਾਸ਼ਟਰੀ ਕੈਂਸਰ ਦਿਵਸ ਮੌਕੇ ਬਲਾਕ ਕੱਸੋਆਣਾ ਅਧੀਨ ਪੈਂਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਜਾਗਰੂਕਤਾ ਕੈਂਪ ਲਗਾਏ ਗਏ।ਇਸ ਮੌਕੇ ਜਾਣਕਾਰੀ ਦਿੰਦਿਆਂ ਵਿਕਰਮਜੀਤ ਸਿੰਘ ਬਲਾਕ ਐਜੂਕੇਟਰ ਨੇ ਕੈਂਸਰ ਦੇ ਸੰਭਾਵੀ ਕਾਰਨਾਂ ਅਤੇ ਇਲਾਜ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜਾਨਾ ਦੀ ਜੀਵਨ ਸ਼ੈਲੀ ’ਚ ਬਦਲਾਵ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਰੀਰਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਦੇ ਸਿਹਤ ਵਰਕਰਾਂ ਵੱਲੋਂ ਵੱਖ-ਵੱਖ ਪਿੰਡਾਂ ਤੇ ਸਿਹਤ ਕੇਂਦਰਾਂ ਦੇ ਵਿਚ ਲੋਕਾਂ ਨੂੰ ਕੈਂਸਰ ਦੇ ਕਾਰਨ ਲੱਛਣਾਂ ਅਤੇ ਇਲਾਜ ਦੇ ਬਾਰੇ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਔਰਤਾਂ ਵਿੱਚ ਹੋਣ ਵਾਲੇ ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਨ੍ਹਾਂ ਕਿਹਾ ਕਿ ਛਾਤੀ ਵਿਚ ਗਿਲਟੀ, ਪਿਸ਼ਾਬ ਜਾਂ ਪਖਾਨੇ ਰਸਤੇ ਖੂਣ ਆਉਣਾ ਆਦਿ ਕੈਂਸਰ ਦੇ ਸੰਭਾਵੀ ਲੱਛਣ ਹੋ ਸਕਦੇ ਹਨ, ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ l ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੈਂਸਰ ਦੀ ਜਲਦੀ ਪਛਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ, ਅਜਿਹੇ ਰੋਗਾਂ ਦੀ ਜਲਦੀ ਪਛਾਣ ਹਿੱਤ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿਚ ਇਕ ਵਾਰ ਜ਼ਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।