ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਯਾਤਰਾ ਕੱਢੀ
ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਯਾਤਰਾ ਵਾਰਡ ਨੰਬਰ 9 ਵਿਚ ਕੱਢੀ
Publish Date: Sun, 25 Jan 2026 04:01 PM (IST)
Updated Date: Sun, 25 Jan 2026 04:04 PM (IST)
ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਯਾਤਰਾ ਕੱਢੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਯਾਤਰਾ ਵਾਰਡ ਨੰਬਰ 9 ਵਿੱਚ ਐੱਮ ਸੀ ਹੀਰਾ ਸਿੰਘ ਦੀ ਅਗਵਾਈ ਵਿੱਚ ਕੱਢੀ ਗਈ। ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਸ਼ਹਿਰ ਅਤੇ ਪਿੰਡਾਂ ਵਿੱਚ ਪੈਦਲ ਯਾਤਰਾ ਕੱਢੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਪਿਛਲੇ 10 ਮਹੀਨਿਆਂ ਤੋਂ ਇਹ ਮੁਹਿੰਮ ਚਲਾਈ ਹੋਈ ਹੈ ਤਾਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਪੁੱਟ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰ ਬਹੁਤ ਜਰੂਰੀ ਹੈ। ਇਸ ਮੌਕੇ ਐਮ ਸੀ ਹੀਰਾ ਸਿੰਘ, ਦਵਿੰਦਰ ਸਿੰਘ ਬੱਬੂ, ਆਗੂ ਵੀਨੂੰ ਸ਼ਾਹ, ਮਨਜਿੰਦਰ ਸਿੰਘ, ਸੋਨੂੰ ਸਚਦੇਵਾ ਅਤੇ ਹੋਰ ਬਹੁਤ ਸਾਰੇ ਸ਼ਹਿਰ ਵਾਸੀ ਹਾਜ਼ਰ ਸਨ।