- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਲਈਡੀ ਵੈਨ ਰਾਹੀਂ ਬਲਾਕ ਮਮਦੋਟ ਦੇ ਵੱਖ-ਵੱਖ ਪਿੰਡਾਂ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਬਾਰੇ ਕਰਵਾਇਆ ਗਿਆ ਜਾਣੂ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐੱਲਈਡੀ ਵੈਨ ਵੱਲੋਂ ਬਲਾਕ ਮਮਦੋਟ ਦੇ ਪਿੰਡ ਬਸਤੀ ਕਚੂਰਿਆ ਵਾਲੀ, ਬਸਤੀ ਅਮਰੀਕ ਸਿੰਘ, ਬਸਤੀ ਆਸਾ ਸਿੰਘ, ਬਸਤੀ ਬੀਲਾ ਸਿੰਘ, ਬਸਤੀ ਦੁੱਲਾ ਸਿੰਘ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਸ਼੍ਰੀ ਗੁਰੂ ਰਵਿਦਾਸ ਦੇ ਜੀਵਨ ਨੂੰ ਦਰਸਾਉਂਦੀ ਡਾਕੂਮੈਂਟਰੀ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਪਿੰਡ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ।