ਪੱਤਰ ਪ੍ਰਰੇਰਕ, ਗੋਲੂ ਕਾ ਮੋੜ (ਫਿਰੋਜ਼ਪੁਰ): ਮਾਨਵਤਾ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਨੇ ਨਹਿਰੂ ਯੁਵਾ ਕੇਂਦਰ ਿਫ਼ਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਸਵੱਛ ਭਾਰਤ ਸਮਰ ਇੰਟਰਨਸ਼ਿਪ ਤਹਿਤ ਸੰਤ ਰਾਊ ਦਾਸ ਗੁਰੂਕੁਲ ਗੋਲੂ ਕਾ ਮੋੜ ਵਿਖੇ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਪਾਣੀ ਦੀ ਸੰਭਾਲ, ਪਲਾਸਟਿਕ ਦੀ ਘੱਟ ਵਰਤੋਂ ਸਬੰਧੀ ਤੇ ਆਲਾ-ਦੁਆਲਾ ਸਾਫ਼ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰ ਹਰਜਿੰਦਰ ਸਿੰਘ ਨੇ ਬੱਚਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਸਕੂਲ ਦੇ ਬੱਚਿਆਂ ਨੇ ਵੀ ਵਾਤਾਵਰਨ ਸਬੰਧੀ ਸਕਿੱਟ ਪੇਸ਼ ਕੀਤੀ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਵੱਲੋਂ ਸਕੂਲੀ ਬੱਚਿਆਂ ਨੂੰ ਸਪੋਰਟਸ ਕਿੱਟ ਤੇ ਇਨਾਮ ਦਿੱਤੇ ਗਏ। ਸਕੂਲ ਦੇ ਪਿ੍ਰੰਸੀਪਲ ਮੈਡਮ ਪ੍ਰਸੰਨਤਾ ਰਾਣੀ ਨੇ ਕਲੱਬ ਦੇ ਸਮੂਹ ਅਹੁਦੇਦਾਰਾਂ ਦੀ ਸਕੂਲ ਵਿਚ ਕੀਤੇ ਇਸ ਜਾਗਰੂਕਤਾ ਕੈਂਪ ਦੀ ਸ਼ਲਾਘਾ ਕੀਤੀ ਤੇ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਪ੍ਰਧਾਨ ਰਾਜਿੰਦਰ ਕੁਮਾਰ, ਖ਼ਜ਼ਾਨਚੀ ਮਲਕੀਤ ਕੁਮਾਰ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।