ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਮੁਕਤੀਸਰ ਵੈੱਲਫੇਅਰ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਪ੍ਰਰਾਇਮਰੀ ਸਕੂਲ ਨਹਿਰੀ ਕਲੋਨੀ ਵਿਖੇ ਸਵੱਛ ਭਾਰਤ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਾਰੇ ਸਟਾਫ਼ ਨੂੰ ਸਵੱਛ ਭਾਰਤ ਮੁਹਿੰਮ ਸਬੰਧੀ ਜਾਗਰੂਕਤਾ ਫਲੈਕਸ ਦਿੱਤਾ ਗਿਆ। ਇਸ ਦੌਰਾਨ ਰਾਜ ਕੁਮਾਰ ਨੇ ਕਿਹਾ ਕਿ ਦੇਸ਼ ਨੂੰ ਸਾਫ਼ ਸੁਥਰਾ ਰੱਖਣ ਲਈ ਹਰੇਕ ਛੋਟੇ ਅਤੇ ਵੱਡੇ ਵਿਅਕਤੀ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਉਨ੍ਹ•ਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਿਨ•ਾਂ ਨੇ ਦੇਸ਼ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਆਲਾ ਦੁਆਲਾ ਸਾਫ਼ ਹੋਵੇਗਾ ਤਾਂ ਹੀ ਹਰੇਕ ਵਿਅਕਤੀ ਤੰਦਰੁਸਤ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਜ਼ਿਲ੍ਹ•ੇ 'ਚ ਸਵੱਛ ਭਾਰਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਤੇ ਕਾਲਜ ਪਿ੍ਰੰਸੀਪਲ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਦੀ ਟੀਮ ਹਾਜ਼ਰ ਸੀ।