ਬਲਵੰਤ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਬਲਵੰਤ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Publish Date: Sat, 03 Jan 2026 05:27 PM (IST)
Updated Date: Sat, 03 Jan 2026 05:29 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵੱਲੋਂ ਜਥੇਬੰਦਕ ਢਾਂਚੇ ਵਿੱਚ ਕੀਤੇ ਜਾ ਰਹੇ ਵਾਧੇ ਤਹਿਤ ਮਿਹਨਤੀ ਆਗੂ ਬਲਵੰਤ ਸਿੰਘ ਸਿੱਧੂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਿੱਧੂ ਦੀ ਇਸ ਅਹੁਦੇ ਲਈ ਚੋਣ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵਫਾਦਾਰ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਇਲਾਕੇ ਦੇ ਮੋਹਤਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਬਲਵੰਤ ਸਿੰਘ ਸਿੱਧੂ ਵਰਗੇ ਜ਼ਮੀਨੀ ਆਗੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਨਾਲ ਪਾਰਟੀ ਕਾਡਰ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਧੰਨਵਾਦ ਕਰਨ ਵਾਲਿਆਂ ਵਿਚ ਪਿੰਡ ਗਡੋਡੂ ਤੋਂ ਦਰਬਾਰਾ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਗਿੱਲ ਸਾਬਕਾ ਸਰਪੰਚ, ਜਗਦੀਪ ਸਿੰਘ ਪੰਚ, ਬਲਕਾਰ ਸਿੰਘ ਪੰਚ, ਕੁਲਦੀਪ ਸਿੰਘ ਪ੍ਰਧਾਨ, ਅਤੇ ਮੇਜਰ ਸਿੰਘ ਸਾਬਕਾ ਸਰਪੰਚ ਵਿਸ਼ੇਸ਼ ਤੌਰ ਤੇ ਸ਼ਾਮਲ ਸਨ। ਇਸ ਤੋਂ ਇਲਾਵਾ ਨਿਸ਼ਾਨ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਗੁਰਮਘਰ ਸਿੰਘ ਨੰਬਰਦਾਰ, ਰਾਜਬੀਰ ਸਿੰਘ, ਬਚਿੱਤਰ ਸਿੰਘ ਸਿੱਧੂ, ਪਾਖਰ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ, ਗੋਰਾ, ਰਮਨਦੀਪ ਸਿੰਘ ਬਰਾੜ ਪਿੰਡ ਵਲੂਰ , ਸੁਖਦੇਵ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ, ਬਖਸ਼ੀਸ਼ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ ਦਿਓਲ ਸਾਬਕਾ ਸਰਪੰਚ (ਮੋਹਕਮ ਭੱਟੀ), ਸਰਵਣ ਸਿੰਘ ਸਰਕਲ ਪ੍ਰਧਾਨ (ਮਾਹਲਮ), ਬਲਵਿੰਦਰ ਸਿੰਘ ਸਰਕਲ ਪ੍ਰਧਾਨ (ਸ਼ੇਰਖਾਨ), ਡਾ. ਗੁਰਸੇਵਕ ਸਿੰਘ ਮੈਂਬਰ ਬਲਾਕ ਸੰਮਤੀ, ਪ੍ਰੇਮਜੀਤ ਸਿੰਘ ਮੈਂਬਰ ਬਲਾਕ ਸੰਮਤੀ ਅਤੇ ਹਰਪ੍ਰੀਤ ਸਿੰਘ ਸ਼ੇਰਖਾਨ ਸਾਬਕਾ ਸਰਪੰਚ ਸਮੇਤ ਕਈ ਹੋਰ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਇਕ ਕਰ ਦੇਣਗੇ।