ਰਵੀ ਮੌਂਗਾ, ਗੁਰੂਹਰਸਹਾਏ

ਜੇਕੇਐੱਸ ਪਬਲਿਕ ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਬਸੰਤ ਰੁੱਤ ਨੂੰ ਰੁੱਤਾਂ ਦਾ ਰਾਜਾ ਕਿਹਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਇਸ ਦਿਨ ਗਿਆਨ ਦੀ ਦੇਵੀ ਸਰਸਵਤੀ ਮਾਤਾ ਦਾ ਜਨਮ ਹੋਇਆ ਸੀ। ਸ੍ਰੀ ਗੁਰੂ ਗੰ੍ਥ ਸਾਹਿਬ ਵਿੱਚ ਵੀ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਬਸੰਤ ਰੁੱਤ ਦੇ ਬਾਰੇ ਵਰਣਨ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਪਿੰ੍ਸੀਪਲ ਅਤੇ ਵਿਦਿਆਰਥਣਾਂ ਵੱਲੋਂ ਦੀਪ ਜਗਾ ਕੇ ਗਿਆਨ ਦੀ ਦੇਵੀ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ। ਇਸ ਦਿਨ ਨੂੰ ਮਨਾਉਣ ਲਈ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਅਤੇ ਪੀਲੇ ਰੰਗ ਦਾ ਭੋਜਨ ਲਿਆਂਦਾ। ਛੋਟੇ-ਛੋਟੇ ਬੱਚਿਆਂ ਨੇ ਪਤੰਗ ਉਡਾ ਕੇ ਇਸ ਤਿਉਹਾਰ ਨੂੰ ਮਨਾਇਆ।ਇਸ ਮੌਕੇ ਪਿ੍ਰੰਸੀਪਲ ਮੀਨੂੰ ਮੌਂਗਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬਸੰਤ ਪੰਚਮੀ 'ਤੇ ਦੇਵੀ ਸਰਸਵਤੀ ਤੁਹਾਨੂੰ ਗਿਆਨ ਅਤੇ ਸ਼ੁਭਕਾਮਨਾਵਾਂ ਬਖਸ਼ੇ। ਉਨਾਂ੍ਹ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਇਸ ਦੀ ਵਰਤੋਂ ਕਰਨ ਦੀ ਮਨਾਹੀ ਕੀਤੀ।