ਸ਼ਰਧਾ ਨਾਲ ਮਨਾਇਆ ਭਗਤ ਨਾਮਦੇਵ ਜੀ ਦਾ 756 ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਜੀਰਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਭਗਤ ਨਾਮਦੇਵ ਜੀ ਦਾ 756 ਵਾਂ ਪ੍ਰਕਾਸ਼ ਪੁਰਬ
Publish Date: Fri, 20 Nov 2026 06:02 PM (IST)
Updated Date: Sat, 21 Nov 2026 04:01 AM (IST)
ਭਗਤ ਨਾਮਦੇਵ ਜੀ ਦੀ ਬਾਣੀ ਨੇ ਦਿੱਤਾ ਪ੍ਰੇਮ, ਭਗਤੀ ਤੇ ਮਨੁੱਖੀ ਬਰਾਬਰੀ ਦਾ ਅਮਰ ਸੁਨੇਹਾ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਸ਼੍ਰੋਮਣੀ ਭਗਤ, ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦਾ 756 ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਜੀਰਾ ਵਿਖੇ ਭਗਤ ਨਾਮਦੇਵ ਜੀ ਸੇਵਾ ਸੁਸਾਇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਅਥਾਹ ਸ਼ਰਧਾ, ਉਤਸ਼ਾਹ ਅਤੇ ਗੁਰੂ ਚਰਨਾਂ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਦੀ ਪਾਵਨ ਗੂੰਜ ਅਤੇ ਰੂਹਾਨੀ ਮਾਹੌਲ ਨੇ ਸੰਗਤਾਂ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਦਿੱਤਾ। ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਈ। ਇਸ ਉਪਰੰਤ ਭਾਈ ਹਰਨੇਕ ਸਿੰਘ ਫਿਰੋਜ਼ਪੁਰ ਵਾਲੇ, ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਜੀਰਾ ਅਤੇ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲਿਆਂ ਨੇ ਗੁਰਮਤਿ ਵਿਚਾਰਾਂ, ਕੀਰਤਨ ਅਤੇ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਰਾਹੀਂ ਸੰਗਤਾਂ ਨੂੰ ਉਨ੍ਹਾਂ ਦੀ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਿਆ। ਬੁਲਾਰਿਆਂ ਨੇ ਭਗਤ ਜੀ ਦੀ ਵਿਚਾਰਧਾਰਾ ਦਾ ਜ਼ਿਕਰ ਕਰਦਿਆਂ ਮਨੁੱਖਤਾ ਨਾਲ ਪਿਆਰ, ਆਪਸੀ ਭਾਈਚਾਰੇ, ਨਿਮਰਤਾ ਅਤੇ ਪ੍ਰਭੂ ਭਗਤੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਭਗਤਾਂ ਦੀ ਬਾਣੀ ਮਨੁੱਖ ਨੂੰ ਹਉਮੈ ਤੋਂ ਦੂਰ ਕਰਕੇ ਸੇਵਾ, ਸਿਮਰਨ ਅਤੇ ਸੱਚੇ ਜੀਵਨ ਦੀ ਜਾਚ ਸਿਖਾਉਂਦੀ ਹੈ। ਇਸ ਮੌਕੇ ਸਮਾਗਮ ਵਿੱਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਗੁਰੂ ਕੇ ਲੰਗਰ ਵਿੱਚ ਸੇਵਾ ਕੀਤੀ ਅਤੇ ਅਤੁੱਟ ਲੰਗਰ ਛਕਿਆ। ਇਸ ਮੌਕੇ ਜਸਵੰਤ ਸਿੰਘ ਨਾਮਦੇਵ, ਐਡ. ਨਵਦੀਪ ਸਿੰਘ ਕਰੀਰ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਹਰੀਦਾਸ ਚੌਹਾਨ, ਗੁਰਪ੍ਰੀਤ ਸਿੰਘ ਨਾਮਦੇਵ, ਡਾ. ਜਗੀਰ ਸਿੰਘ, ਗੁਰਪ੍ਰੀਤ ਸਿੰਘ ਕਾਕਾ ਜੇਸੀਬੀ, ਜਗਬੀਰ ਸਿੰਘ, ਡਾਕਟਰ ਆਤਮਾ ਸਿੰਘ, ਅਮਰੀਕ ਸਿੰਘ ਔਲਖ, ਦਲਵੀਰ ਸਿੰਘ ਜੇਈ, ਕੁਲਦੀਪ ਸਿੰਘ ਤੱਗੜ, ਅੰਗਰੇਜ਼ ਸਿੰਘ ਅਟਵਾਲ, ਕਾਮਰੇਡ ਕੁਲਵੰਤ ਸਿੰਘ, ਬਲਵਿੰਦਰ ਸਿੰਘ, ਚੰਚਲ ਸਿੰਘ, ਮਾਸਟਰ ਜੋਗਿੰਦਰ ਸਿੰਘ ਝੱਤਰਾ, ਬਲਵੰਤ ਸਿੰਘ, ਕੁਲਬੀਰ ਸਿੰਘ ਸੰਧੂ, ਡਾ ਕੁਲਦੀਪ ਸਿੰਘ ਕਰੀਰ, ਹਰਜੀਤ ਸਿੰਘ ਵਧਵਾ, ਬਲਵੀਰ ਸਿੰਘ, ਕੁਲਦੀਪ ਸਿੰਘ ਮਾਣਕ, ਸੁਖਵਿੰਦਰ ਸਿੰਘ ਸੁੱਖ ਐਮਸੀ, ਪ੍ਰਦੀਪ ਸਿੰਘ ਰਾਜੂ ਪ੍ਰਧਾਨ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਸਣੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।