ਪਰਸ਼ੂਰਾਮ ਜੈਅੰਤੀ 19 ਅਪ੍ਰੈਲ ਨੂੰ ਮਨਾਇਆ ਜਾਵੇਗਾ
ਭਗਵਾਨ ਸ਼੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਜ਼ੀਰਾ ਵੱਲੋਂ ਪਰਸ਼ੂਰਾਮ ਜੀ ਦਾ ਪਵਿੱਤਰ ਜਨਮ ਦਿਹਾੜਾ 19 ਅਪ੍ਰੈਲ ਨੂੰ ਮਨਾਇਆ ਜਾਵੇਗਾ
Publish Date: Fri, 10 Apr 2026 04:26 PM (IST)
Updated Date: Fri, 10 Apr 2026 04:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਭਗਵਾਨ ਸ਼੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਜ਼ੀਰਾ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਪਵਿੱਤਰ ਜਨਮ ਦਿਹਾੜਾ 19 ਅਪ੍ਰੈਲ ਦਿਨ ਐਤਵਾਰ ਨੂੰ ਬੜੀ ਧੂਮਧਾਮ ਅਤੇ ਆਧਿਆਤਮਿਕ ਜੋਸ਼ ਨਾਲ ਮਨਾਉਣ ਲਈ ਤਿਆਰੀਆਂ ਜਾਰੀ ਹਨ। ਇਹ ਵਿਸ਼ਾਲ ਸਮਾਗਮ ਸ਼੍ਰੀ ਸਾਵਣ ਮੱਲ ਅੱਗਰਵਾਲ ਜਨ-ਕਲਿਆਣ ਭਵਨ, ਕੋਟ ਈਸੇ ਖ਼ਾਂ ਰੋਡ ਜ਼ੀਰਾ ਵਿਖੇ ਸ਼ਾਮ 4 ਵਜੇ ਤੋਂ 6 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਸ਼ਾਮ 4 ਵਜੇ ਅੰਮ੍ਰਿਤਵਾਣੀ ਸਤਿਸੰਗ ਦਾ ਆਰੰਭ ਹੋਵੇਗਾ, ਜਦਕਿ ਸ਼੍ਰੀ ਰਾਮ ਸ਼ਰਨਮ ਸਭਾ ਜ਼ੀਰਾ ਵੱਲੋਂ ਸ਼ਾਮ 5 ਵਜੇ ਤੋਂ 6 ਵਜੇ ਤੱਕ ਰੂਹਾਨੀ ਭਗਤੀ ਸੰਗੀਤ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਸੰਗਤਾਂ ਲਈ ਲੰਗਰ ਭੰਡਾਰਾ ਵੀ ਅਤੁੱਟ ਵਰਤਾਇਆ ਜਾਵੇਗਾ। ਸਭਾ ਦੇ ਪ੍ਰਧਾਨ ਨੀਰਜ ਕੁਮਾਰ ਗਿੰਨੀ ਅਤੇ ਸਰਪ੍ਰਸਤ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਸਫਲ ਬਣਾਉਣ ਲਈ ਵੱਖ-ਵੱਖ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਅਤੇ ਸਾਰੇ ਹੀ ਮੈਂਬਰਾਂ ਵਿੱਚ ਜ਼ਬਰਦਸਤ ਉਤਸ਼ਾਹ ਅਤੇ ਭਗਤੀਭਾਵ ਦੇਖਣ ਨੂੰ ਮਿਲ ਰਿਹਾ ਹੈ।