ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕਿਸਾਨੀ ਹੱਕਾਂ ਅਤੇ ਮਸਲਿਆਂ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਦਿਆਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲੱਗਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਗੁਰਦੁਆਰਾ ਸਾਹਿਬ ਜਾਹਰਾ ਪੀਰ ਸਨ੍ਹੇਰ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਣੀਆਂ ਦੇ ਮਸਲੇ ਸਬੰਧੀ ਕਾਨੂੰਨ ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਵਾਉਣ, ਕਿਸਾਨਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ਼ ਕਰਨ, ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਨਿਰਧਾਰਤ ਕਰਨ, ਲੈਂਡ ਪੂਲਿੰਗ ਕਾਨੂੰਨ ਰੱਦ ਕਰਨ ਅਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਚੰਡੀਗੜ੍ਹ ਵਿਖੇ ਲੱਗਣ ਵਾਲੇ ਅਣਮਿਥੇ ਸਮੇਂ ਦੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੱਕ ਲਾਮਬੰਦੀ ਕੀਤੀ ਜਾਵੇਗੀ। ਉਨ੍ਹਾਂ ਯੂਨੀਅਨ ਦੇ ਮੈਂਬਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਵਿੱਢ ਕੇ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਾਰਜਕਾਰੀ ਮੈਂਬਰ, ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਹਰਪ੍ਰੀਤ ਸਿੰਘ ਲੌਂਗੋਦੇਵਾ ਸੀਨੀਅਰ ਆਗੂ, ਪਰਮਜੀਤ ਵਿਦਿਆਰਥੀ, ਸੰਤਾ ਸਿੰਘ ਗਿੱਲ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਰਟੌਲ ਰੋਹੀ, ਗੁਰਜੰਟ ਸਿੰਘ ਮਹੀਆਂਵਾਲਾ, ਗੁਰਚਰਨ ਸਿੰਘ ਸਨ੍ਹੇਰ, ਗੁਰਦੇਵ ਸਿੰਘ, ਸੁੱਚਾ ਸਿੰਘ, ਗੁਰਚਰਨ ਸਿੰਘ ਬਾਜਵਾ, ਪਾਲ ਸਿੰਘ, ਮਨਦੀਪ ਸਿੰਘ ਅਲੀਪੁਰ, ਗੁਲਜਾਰ ਸਿੰਘ ਸਰਪ੍ਰਸਤ, ਭਜਨ ਸਿੰਘ ਮਨਸੂਰਵਾਲ ਕਲਾਂ, ਕਰਮ ਸਿੰਘ, ਨਿਸ਼ਾਨ ਸਿੰਘ, ਬਲਕਾਰ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ ਗੋਗੋਆਣੀ, ਆਤਮਜੀਤ ਸਿੰਘ ਗੋਗੋਆਣੀ, ਰਾਮ ਸਿੰਘ ਸੇਖਵਾਂ, ਅਮਰੀਕ ਸਿੰਘ, ਪਰਮਜੀਤ ਸਿੰਘ ਸੇਖਵਾਂ, ਆਤਮਾ ਸਿੰਘ ਪ੍ਰਧਾਨ ਮਨਸੂਰਦੇਵਾ, ਮਹਿੰਦਰ ਸਿੰਘ, ਗੁਰਅਵਤਾਰ ਸਿੰਘ, ਜਸਪਾਲ ਸਿੰਘ ਫੌਜੀ, ਰਾਮ ਸਿੰਘ ਧਾਲੀਵਾਲ, ਅਮਰੀਕ ਸਿੰਘ ਅਵਾਨ, ਹਰਜੀਤ ਸਿੰਘ ਅਵਾਨ, ਮੁਖਤਿਆਰ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ ਫੇਰੋਕੇ, ਜਸਵੰਤ ਸਿੰਘ ਜ਼ੀਰਾ, ਗੁਰਸੇਵਕ ਸਿੰਘ ਫੇਰੋਕੇ, ਪਰਮਿੰਦਰਜੀਤ ਸਿੰਘ ਜ਼ੀਰਾ, ਅਮਰ ਸਿੰਘ, ਮੋਹਨ ਸਿੰਘ ਨੰਬਰਦਾਰ ਫੇਰੋਕੇ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਗੁਰਦੀਪ ਸਿੰਘ ਰਿਟਾਇਰਡ ਕਾਨੂੰਗੋ ਜ਼ੀਰਾ, ਅੰਗਰੇਜ਼ ਸਿੰਘ ਅਟਵਾਲ, ਜਗਤਾਰ ਸਿੰਘ ਸ਼ਾਹਵਾਲਾ, ਕਮਲਜੀਤ ਸਿੰਘ ਠੱਠਾ ਸਾਹਿਬ, ਸੁਖਚਰਨ ਸਿੰਘ, ਥਾਣਾ ਸਿੰਘ, ਤਰਸੇਮ ਸਿੰਘ ਜ਼ੀਰਾ, ਗੁਰਤੇਜ ਸਿੰਘ ਸਨੇਰ, ਗੁਰਦੀਪ ਸਿੰਘ ਬਾਠ, ਭਗਵੰਤ ਸਿੰਘ ਬੋਤੀਆਂਵਾਲਾ, ਜਸਵੀਰ ਸਿੰਘ, ਪ੍ਰਤਾਪ ਸਿੰਘ, ਬੋਹੜ ਸਿੰਘ, ਅਮਰ ਸਿੰਘ, ਚਾਨਣ ਸਿੰਘ, ਸ਼ਾਂਤੀ ਸਰੂਪ, ਬਾਬਾ ਗੁਰਚਰਨ ਸਿੰਘ, ਤਰਲੋਚਨ ਸਿੰਘ, ਵਕੀਲਪਾਲ ਸਿੰਘ, ਮਰੂੜ ਅਤੇ ਜਸਪਾਲ ਸਿੰਘ ਮਰੂੜ ਆਦਿ ਹਾਜ਼ਰ ਸਨ।