ਭਾਰਤ ਵਿਕਾਸ ਪਰਿਸ਼ਦ ਨੇ ਜੀਵਨ ਮੱਲ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ
ਭਾਰਤ ਵਿਕਾਸ ਪਰਿਸ਼ਦ ਵੱਲੋਂ ਜੀਵਨ ਮੱਲ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ
Publish Date: Sun, 10 May 2026 03:53 PM (IST)
Updated Date: Sun, 10 May 2026 03:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਭਾਰਤ ਵਿਕਾਸ ਪਰਿਸ਼ਦ ਜ਼ੀਰਾ ਵੱਲੋਂ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ।ਇਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਾਪੀਆਂ, ਜਮੈਟਰੀ ਬਾਕਸ, ਪੈਨਸਲਾਂ ਆਦਿ ਸਮੱਗਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਆਰਡੀਨੇਟਰ ਸਤਿੰਦਰ ਸੁਚਦੇਵਾ ਅਤੇ ਪ੍ਰਧਾਨ ਵਿਜੇ ਮੌਂਗਾ ਨੇ ਦੱਸਿਆ ਕਿ ਪਰਿਸ਼ਦ ਵੱਲੋਂ ਹਮੇਸ਼ਾਂ ਹੀ ਸਿੱਖਿਆ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਲਈ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣਾ ਇੱਕ ਨੇਕ ਕਾਰਜ ਹੈ,ਜਿਸ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਹੋਰ ਉਤਸ਼ਾਹ ਪੈਦਾ ਹੁੰਦਾ ਹੈ।ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸ਼ਨ ਨੇ ਭਾਰਤ ਵਿਕਾਸ ਪਰਿਸ਼ਦ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਸੰਸਥਾ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੂਪ ਹਨ।ਇਸ ਮੌਕੇ ਸਕੂਲ ਸਟਾਫ ਅਤੇ ਪਰਿਸ਼ਦ ਮੈਂਬਰਾਂ ਵਿੱਚ ਹਾਜ਼ਰ ਨਵੀਨ ਕੁਮਾਰ ਸਚਦੇਵਾ ਸਟੇਟ ਕਨਵੀਨਰ, ਓਮ ਪ੍ਰਕਾਸ਼ ਵਾਈਸ ਪ੍ਰਧਾਨ,ਜੁਗਲ ਕਿਸ਼ੋਰ ਜੁਆਇੰਟ ਕੈਸ਼ੀਅਰ, ਪ੍ਰਸ਼ੋਤਮ ਸ਼ਰਮਾ ਰਿਟਾਇਰਡ ਤਹਿਸੀਲਦਾਰ,ਲੈਕਚਰਾਰ ਸੁਨੀਤਾ ਸਚਦੇਵਾ, ਆਸ਼ਾ ਰਾਣੀ, ਗੁਰਮੀਤ ਕੌਰ, ਸੁਰਜੀਤ ਕੌਰ, ਹਰਪ੍ਰੀਤ ਸਿੰਘ ਬੈਂਸ, ਦਰਸ਼ਨ ਲਾਲ, ਦਵਿੰਦਰ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ ।