ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨਾ ਸਾਂਝੀ ਜ਼ਿੰਮੇਵਾਰੀ : ਸਚਦੇਵਾ
ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਭੇਂਟ
Publish Date: Sun, 25 Jan 2026 06:40 PM (IST)
Updated Date: Sun, 25 Jan 2026 06:43 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਸਮਾਜ ਸੇਵਾ ਅਤੇ ਲੋਕ-ਭਲਾਈ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੱਲੋਕੇ ਰੋਡ ਜ਼ੀਰਾ ਨੂੰ ਵਾਟਰ ਕੂਲਰ ਭੇਟ ਕੀਤਾ ਗਿਆ। ਇਹ ਉਪਰਾਲਾ ਬੱਚਿਆਂ ਦੀ ਸਿਹਤ ਅਤੇ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ ਹੈ, ਤਾਂ ਜੋ ਗਰਮੀ ਦੇ ਮੌਸਮ ਦੌਰਾਨ ਵਿਦਿਆਰਥੀ ਠੰਢਾ ਅਤੇ ਸਾਫ਼ ਪਾਣੀ ਪ੍ਰਾਪਤ ਕਰ ਸਕਣ। ਇਸ ਸੇਵਾ ਕਾਰਜ ਵਿਚ ਐੱਚਡੀਐੱਫ਼ਸੀ ਬੈਂਕ ਦੇ ਲੋਨ ਮੈਨੇਜਰ ਬ੍ਰਿਜ ਭੂਸ਼ਨ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵਰਗੀ ਸੰਸਥਾਵਾਂ ਸਮਾਜ ਦੇ ਕਮਜ਼ੋਰ ਵਰਗਾਂ ਲਈ ਹਮੇਸ਼ਾ ਮੱਦਦ ਦਾ ਹੱਥ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸਾਫ਼ ਪਾਣੀ ਦੀ ਸੁਵਿਧਾ ਸਿਰਫ਼ ਸਹੂਲਤ ਨਹੀਂ, ਸਗੋਂ ਉਨ੍ਹਾਂ ਦੀ ਸਿਹਤ ਦੀ ਰੱਖਿਆ ਦਾ ਮਜ਼ਬੂਤ ਕਦਮ ਹੈ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਸੇਵਾ ਕਰਨਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਭਾਰਤ ਵਿਕਾਸ ਪ੍ਰੀਸ਼ਦ ਹਮੇਸ਼ਾ ਸਿੱਖਿਆ, ਸਿਹਤ ਅਤੇ ਸਮਾਜਿਕ ਸੇਵਾਵਾਂ ਦੇ ਖੇਤਰ ਵਿੱਚ ਅੱਗੇ ਰਹੇਗੀ। ਉਨ੍ਹਾਂ ਨੇ ਬੈਂਕ ਪ੍ਰਬੰਧਨ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮੁੱਖ ਅਧਿਆਪਕ ਹਰਪ੍ਰੀਤ ਕੌਰ ਅਤੇ ਸਕੂਲ ਸਟਾਫ ਨੇ ਸੰਸਥਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਬੱਚਿਆਂ ਲਈ ਵੱਡਾ ਸਹਾਰਾ ਸਾਬਤ ਹੋਵੇਗਾ। ਸਕੂਲ ਵੱਲੋਂ ਮੁੱਖ ਮਹਿਮਾਨ ਧਰਮ ਪਾਲ ਚੁੱਘ ਅਤੇ ਮੈਨੇਜਰ ਬ੍ਰਿਜ ਭੂਸ਼ਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਟੇਟ ਕੁਆਰਡੀਨੇਟਰ ਸਤਿੰਦਰ ਸੱਚਦੇਵਾ,ਸੁਖਦੇਵ ਬਿੱਟੂ ਵਿੱਜ ਪ੍ਰਧਾਨ, ਗੁਰਬਖਸ਼ ਸਿੰਘ ਵਿੱਜ ਕੈਸ਼ੀਅਰ, ਵਿਜੈ ਮੋਂਗਾ ਉਪ ਪ੍ਰਧਾਨ,ਚਰਨਪ੍ਰੀਤ ਸਿੰਘ ਸੋਨੂੰ ਸੀਨੀਅਰ ਉਪ ਪ੍ਰਧਾਨ , ਓਮ ਪ੍ਰਕਾਸ਼ ਪੂਰੀ ਵਾਈਸ ਪ੍ਰਧਾਨ , ਵਿਪਿਨ ਸੇਠੀ, ਸੋਨੂੰ ਗੁਜਰਾਲ ਉਪ ਪ੍ਰਧਾਨ ,ਹਰਭਜਨ ਸਿੰਘ, ਰਾਮ ਪ੍ਰਕਾਸ਼ ਰਿਟਾ. ਐੱਸਪੀ., ਰਾਜੇਸ਼ ਕੁਮਾਰ, ਲੱਕੀ, ਪ੍ਰਸ਼ੋਤਮ ਲਾਲ ਰਿਟਾ.: ਤਹਿਸੀਲਦਾਰ, ਰਿਪਿਨ ਅਰੋੜਾ, ਕੁਲਬੀਰ ਕੌਰ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਨਵਪ੍ਰੀਤ ਕੌਰ, ਰੀਣਾ ਰਾਣੀ, ਹਰਦੀਪ ਕੌਰ, ਦਯਾਨੰਦ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।