ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ
Publish Date: Tue, 06 Oct 2026 03:13 PM (IST)
Updated Date: Tue, 06 Oct 2026 03:14 PM (IST)
ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਤਲਵੰਡੀ ਭਾਈ ਵੱਲੋਂ ਭਾਰਤ ਤੇ ਪੰਜਾਬ ਦੀ ਕਿਸਾਨੀ ਨਾਲ ਸਬੰਧਤ ਮੁੱਖ ਸਮੱਸਿਆਵਾਂ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਸਬ ਤਹਿਸੀਲ ਤਲਵੰਡੀ ਭਾਈ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਸਰਕਾਰਾਂ ਤੋਂ ਕਿਸਾਨੀ ਅਤੇ ਮਜ਼ਦੂਰਾਂ ਦੇ ਹਿੱਤ ਵਿੱਚ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਮੰਗ ਪੱਤਰ ਦੌਰਾਨ ਕਿਸਾਨ ਯੂਨੀਅਨ ਨੇ 13 ਅਹਿਮ ਮੰਗਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ। ਇਨ੍ਹਾਂ ਵਿਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਅਤੇ ਸਾਮਰਾਜੀ ਮੁਲਕਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਰੱਦ ਕਰਨ, ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਓਂਤ ਰੱਦ ਕਰਨ ਅਤੇ ਆਬਾਦਕਾਰਾਂ ਤੇ ਸਾਬਕਾ ਮੁਜ਼ਾਰੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਮੰਗ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨਾਂ ਖੇਤ ਮਜ਼ਦੂਰਾਂ ਅਤੇ ਦਿਹਾੜੀਦਾਰਾਂ ਦੇ ਸਾਰੇ ਕਰਜ਼ੇ ਖ਼ਤਮ ਕਰਨ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਅਤੇ ਕਿਸਾਨ-ਪੱਖੀ ਖੇਤੀ ਨੀਤੀ ਬਣਾਉਣ ਦੀ ਅਪੀਲ ਕੀਤੀ ਗਈ। ਯੂਨੀਅਨ ਨੇ ਸੰਘਰਸ਼ਾਂ ਦੌਰਾਨ ਕਿਸਾਨਾਂ ਅਤੇ ਵਰਕਰਾਂ ’ਤੇ ਦਰਜ ਕੀਤੇ ਝੂਠੇ ਕੇਸ, ਗ੍ਰਿਫ਼ਤਾਰੀ ਵਾਰੰਟ ਅਤੇ ਪਰਾਲੀ ਸਾੜਨ ਵਾਲੇ ਕੇਸ ਰੱਦ ਕਰਨ ਦੀ ਮੰਗ ਕੀਤੀ। ਨਾਲ ਹੀ ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ, ਬਿਜਲੀ ਬਿਲ ਤੇ ਕਿਰਤ ਕੋਡ ਵਰਗੇ ਲੋਕ-ਵਿਰੋਧੀ ਕਾਨੂੰਨ ਰੱਦ ਕਰਨ, ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ, ਸਾਰੀਆਂ ਫ਼ਸਲਾਂ ’ਤੇ ਸੀ 2 50 ਪ੍ਰਤੀਸ਼ਤ ਫਾਰਮੂਲੇ ਨਾਲ ਐੱਮ.ਐੱਸ.ਪੀ. ਦੀ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਦਰਿਆਈ ਪਾਣੀਆਂ ਦਾ ਰੌਲਾ ਕੌਮਾਂਤਰੀ ਅਸੂਲਾਂ ਅਨੁਸਾਰ ਤੇ ਲੋਕਾਂ ਵਿਚ ਸਦਭਾਵਨਾ ਕਾਇਮ ਰੱਖਦ ਦੀ ਪਹੁੰਚ ਨਾਲ ਹੱਲ ਕਰੇ, ਦੇਸ਼ ਭਰ ਅੰਦਰ ਪਾਣੀ ਦੇ ਸੋਮਿਆਂ ਨੂੰ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਰੱਦ ਕਰੋ ਤੇ ਇਸ ਕੁਦਰਤੀ ਦਾਤ ਦੀ ਸੰਭਾਲ ਲਈ ਬਜਟ ਯਕੀਨੀ ਕੋਰ। ਇਸ ਮੰਗ ਪੱਤਰ ਦੇਣ ਸਮੇਂ ਟੀ.ਐੱਸ ਬਰਾੜ, ਜਸਕਰਨ ਸਿੰਘ ਮੀਤ ਪ੍ਰਧਾਨ ਬਲਾਕ ਘੱਲ ਖੁਰਦ, ਰਾਜਵੀਰ ਸਿੰਘ ਵਿਸ਼ੇਸ਼ ਸਲਾਹਕਾਰ ਬਲਾਕ ਘੱਲ ਖੁਰਦ, ਨਿਰਮਲ ਸਿੰਘ ਇਕਾਈ ਮੀਤ ਪ੍ਰਧਾਨ ਫਿਰੋਜ਼ਸ਼ਾਹ, ਤੇਜਿੰਦਰ ਸਿੰਘ ਇਕਾਈ ਪ੍ਰਧਾਨ ਤਲਵੰਡੀ ਭਾਈ, ਹਰਦੀਪ ਸਿੰਘ ਇਕਾਈ ਮੀਤ ਪ੍ਰਧਾਨ ਤਲਵੰਡੀ ਭਾਈ, ਗੁਰਿੰਦਰ ਸਿੰਘ ਇਕਾਈ ਪ੍ਰਧਾਨ ਕਰਮਿੱਤੀ, ਬਲਜਿੰਦਰ ਸਿੰਘ ਬਰਾੜ ਜਨਰਲ ਸਕੱਤਰ, ਬਾਬੂ ਸਿੰਘ ਬਰਾੜ ਸਹਾਇਕ ਸਕੱਤਰ, ਮਨੋਜ ਕੁਮਾਰ ਪ੍ਰੈੱਸ ਸਕੱਤਰ, ਗੁਰਵਿੰਦਰ ਸਿੰਘ, ਜਸ਼ਨਦੀਪ ਸਿੰਘ, ਖੁਸ਼ਕਰਮ ਸਿੰਘ, ਜਗਦੀਪ ਸਿੰਘ, ਰਮਨਦੀਪ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਸੁਖਮੰਦਰ ਸਿੰਘ, ਕਰਮਜੀਤ ਸਿੰਘ, ਗੁਰਜੋਤ ਕੰਗ, ਅਜ਼ਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।