Big News : ਪਤੰਗ ਉਡਾਉਂਦੇ 8 ਸਾਲਾ ਮਾਸੂਮ ਦੀ ਹਾਰਟ ਅਟੈਕ ਨਾਲ ਮੌਤ, ਸਕੂਲ 'ਚ ਸੋਗ ਦੀ ਲਹਿਰ
ਫ਼ਿਰੋਜ਼ਪੁਰ ਵਿਚ 8 ਸਾਲ ਦੇ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬ਼ਰ ਮਿਲੀ ਹੈ। ਜਾਣਕਾਰੀ ਮੁਤਾਬਕ 8 ਸਾਲਾ ਮਨਮੀਤ ਸ਼ਰਮਾ ਜੋ ਕਿ ਫ਼ਿਰੋਜ਼ਪੁਰ ਦੇ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿਚ ਦੂਜੀ ਜਮਾਤ ਦਾ ਵਿਦਿਆਰਥੀ ਸੀ, ਆਪਣੇ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ ਹੋਈ।
Publish Date: Mon, 05 Jan 2026 05:33 PM (IST)
Updated Date: Mon, 05 Jan 2026 05:36 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫ਼ਿਰੋਜ਼ਪੁਰ ਵਿਚ 8 ਸਾਲ ਦੇ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬ਼ਰ ਮਿਲੀ ਹੈ। ਜਾਣਕਾਰੀ ਮੁਤਾਬਕ 8 ਸਾਲਾ ਮਨਮੀਤ ਸ਼ਰਮਾ ਜੋ ਕਿ ਫ਼ਿਰੋਜ਼ਪੁਰ ਦੇ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿਚ ਦੂਜੀ ਜਮਾਤ ਦਾ ਵਿਦਿਆਰਥੀ ਸੀ, ਆਪਣੇ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ ਹੋਈ। ਉਸ ਨੇ ਤੁਰੰਤ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਅਤੇ ਬਹੁਤ ਜ਼ਿਆਦਾ ਤਕਲੀਫ ਹੋ ਰਹੀ ਹੈ।
ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਅਫਸੋਸ ਕਿ ਉੱਥੇ ਉਸ ਦੀ ਮੌਤ ਹੋ ਗਈ। ਡਾਕਟਰਾਂ ਵੱਲੋਂ ਮੌਤ ਦਾ ਕਾਰਨ ਅਚਾਨਕ ਪਿਆ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਆਰਐੱਸਡੀ ਰਾਜਰਤਨ ਪਬਲਿਕ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਐੱਸਪੀ ਆਨੰਦ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਨਮੀਤ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਬੱਚਾ ਸੀ। ਉਨ੍ਹਾਂ ਕਿਹਾ ਕਿ ਬੱਚੇ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਉਹ ਖੁਦ ਸਦਮੇ ਵਿਚ ਹਨ ਅਤੇ ਪੂਰੇ ਸਕੂਲ ਵਿਚ ਸੋਗ ਦੀ ਲਹਿਰ ਹੈ। ਸਕੂਲ ਮੈਨੇਜਮੈਂਟ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ।