Big News : ਮਖੂ 'ਚ ਧੋਖਾਧੜੀ ਦਾ ਸ਼ਿਕਾਰ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਖੁਦਕੁਸ਼ੀ ਨੋਟ ਛੱਡਣ ਤੋਂ ਬਾਅਦ ਖੁਦ ਨੂੰ ਮਾਰੀ ਗੋਲ਼ੀ
ਐੱਸਐੱਚਓ ਮਖੂ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਇਕ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਸਵਿੰਦਰ ਸਿੰਘ ਨੇ ਕਿਤੇ ਵੱਡੀ ਰਕਮ ਨਿਵੇਸ਼ ਕੀਤੀ ਹੋਈ ਸੀ, ਪਰ ਸੰਬੰਧਤ ਲੋਕ ਪੈਸੇ ਵਾਪਸ ਕਰਨ ਦੀ ਬਜਾਏ ਲਗਾਤਾਰ ਟਾਲ-ਮਟੋਲ ਕਰ ਰਹੇ ਸਨ।
Publish Date: Wed, 03 Jun 2026 07:35 PM (IST)
Updated Date: Wed, 03 Jun 2026 07:44 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਮਖੂ ਦੇ ਪਿੰਡ ਲਹਿਰਾ ਵਿੱਚ ਉਧਾਰੀਆਂ ਤੋਂ ਪੈਸੇ ਵਾਪਸ ਨਾ ਮਿਲਣ ਤੋਂ ਪਰੇਸ਼ਾਨ ਇਕ ਵਿਅਕਤੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਹੈ । ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੇ ਖੁਦਕੁਸ਼ੀ ਨੋਟ ਲਿਖਣ ਤੋਂ ਬਾਅਦ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਗੰਭੀਰ ਹਾਲਤ ਵਿੱਚ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਮੰਦਭਾਗੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਮਖੂ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਇਕ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਸਵਿੰਦਰ ਸਿੰਘ ਨੇ ਕਿਤੇ ਵੱਡੀ ਰਕਮ ਨਿਵੇਸ਼ ਕੀਤੀ ਹੋਈ ਸੀ, ਪਰ ਸੰਬੰਧਤ ਲੋਕ ਪੈਸੇ ਵਾਪਸ ਕਰਨ ਦੀ ਬਜਾਏ ਲਗਾਤਾਰ ਟਾਲ-ਮਟੋਲ ਕਰ ਰਹੇ ਸਨ। ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਉਹ ਉਸ ਦੇ ਫੋਨ ਤੱਕ ਚੁੱਕਣ ਤੋਂ ਕਤਰਾ ਰਹੇ ਸਨ। ਪੁਲਿਸ ਅਨੁਸਾਰ ਲਗਾਤਾਰ ਆਰਥਿਕ ਦਬਾਅ ਮਾਨਸਿਕ ਪੀੜਾ ਵਿੱਚ ਬਦਲ ਗਿਆ । ਜਿਸ ਦੇ ਚੱਲਦਿਆਂ ਜਸਵਿੰਦਰ ਸਿੰਘ ਨੇ ਪਰੇਸ਼ਾਨ ਹੋ ਕੇ ਇਹ ਕਦਮ ਚੁੱਕ ਲਿਆ।
ਮਰਨ ਤੋਂ ਪਹਿਲਾਂ ਲਿਖੇ ਖੁਦਕੁਸ਼ੀ ਨੋਟ ਵਿੱਚ ਜਸਵਿੰਦਰ ਸਿੰਘ ਨੇ ਚਾਰ ਵਿਅਕਤੀਆਂ ਦੇ ਨਾਮ ਦਰਜ ਕਰਦਿਆਂ ਉਨ੍ਹਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਪਿੰਡ ਲਹਿਰਾ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਇਲਾਕੇ ਦੇ ਲੋਕਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐੱਸਐੱਚਓ ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਖੁਦਕੁਸ਼ੀ ਨੋਟ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।