- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਥਾਣਾ ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਜੀਵਾ ਭੇਡੀਆ ਨੇੜੇ ਝੋਨੇ ਦੇ ਖੇਤ ਵਿੱਚੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਫਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਥਾਣਾ ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਜੀਵਾ ਭੇਡੀਆ ਨੇੜੇ ਝੋਨੇ ਦੇ ਖੇਤ ਵਿੱਚੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਰਿਕਾਰਡ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ 10 ਕਿਲੋ 750 ਗ੍ਰਾਮ ਹੈ।
ਥਾਣਾ ਆਰਿਫ ਕੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਆਰਿਫ ਕੇ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਜਦੋਂ ਪੁਲਿਸ ਟੀਮ ਜੀਵਾ ਭੇਡੀਆ ਬੱਸ ਅੱਡੇ ਦੇ ਨੇੜੇ ਪਹੁੰਚੀ ਤਾਂ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਤਿੰਨ-ਚਾਰ ਦਿਨ ਪਹਿਲਾਂ ਸੜਕ ਨਾਲ ਲੱਗਦੇ ਪਿੰਡ ਜੀਵਾ ਭੇਡੀਆ ਦੇ ਝੋਨੇ ਦੇ ਖੇਤ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਈ ਗਈ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ 10 ਕਿਲੋ 750 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫਿਲਹਾਲ ਮਾਮਲੇ ਵਿਚ ਕਿਸੇ ਵਿਅਕਤੀ ਦਾ ਨਾਂ ਸਾਹਮਣੇ ਨਹੀਂ ਆਇਆ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਰੋਇਨ ਕਿੱਥੋਂ ਭੇਜੀ ਗਈ ਸੀ ਅਤੇ ਇਸ ਨੂੰ ਮੰਗਵਾਉਣ ਪਿੱਛੇ ਕੌਣ-ਕੌਣ ਸ਼ਾਮਲ ਸੀ।