- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕਾ ਏ ਵਾਰਦਾਤ ’ਤੇ ਮੌਜੂਦ ਨਤਿੰਦਰ ਮੁਖੀਜਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਦੋਂ ਮੁਖੀਜਾ ਆਪਣੀ ਫਾਰਚੂਨਰ ਕਾਰ ਵਿਚ ਸਵਾਰ ਹੋ ਕੇ ਸਥਾਨਥ ਅਜਾਦ ਨਗਰ ਸਥਿੱਤ ਆਪਣੇ ਘਰ ਦੇ ਕਰੀਬ ਹੀ ਪਹੁੰਚੇ ਸਨ ਕਿ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਨਤਿੰਦਰ ਮੁਖੀਜਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕੀਤਾ ਅਤੇ ਉਨ੍ਹਾਂ ਦੀ ਫਾਰਚੂਨਰ ਕਾਰ ਦੀ ਵੀ ਭੰਨਤੋੜ ਕੀਤੀ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਚਾਈਨਾ ਡੋਰ ਦੀ ਬੇਖੌਫ ਵਿਕਰੀ ਤੋਂ ਲੈ ਕੇ ਚਿੱਟੇ ਨਾਲ ਹੋ ਰਹੀਆਂ ਮੌਤਾਂ ਅਤੇ ਕਤਲੋਗਾਰਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦੀ ਇਕ ਵਾਰਦਾਤ ਨੂੰ ਅੰਜਾਮ ਦਿੰਦਿਆਂ ਗ਼ੈਰ ਸਮਾਜੀ ਅਨਸਰਾਂ ਵੱਲੋਂ ਸ਼ਨੀਚਰਵਾਰ ਨੂੰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਾਰਜਕਾਰਨੀ ਮੈਂਬਰ ਨਤਿੰਦਰ ਮੁਖੀਜਾ ’ਤੇ ਕਾਤਲਾਨਾ ਹਮਲਾ ਕਰ ਦਿੱਤਾ।
ਸਥਾਨਕ ਅਜ਼ਾਦ ਨਗਰ ਵਿਖੇ ਕਥਿਤ ਤੌਰ ’ਤੇ ਹਥਿਆਰਾਂ ਨਾਲ ਲੈਸ ਦੱਸੇ ਜਾ ਰਹੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਜਾਮ ਦਿੱਤੀ ਇਸ ਵਾਰਦਾਤ ਵਿਚ ਨਤਿੰਦਰ ਮੁਖੀਜਾ ਗੰਭੀਰ ਜ਼ਖ਼ਮੀ ਹੋ ਗਏ। ਮੁਖੀਜਾ ਦੇ ਸਿਰ ’ਤੇ ਡੂੰਘੀ ਸੱਟ ਵੱਜਣ ਕਾਰਣ ਉਹ ਗੰਭੀਰ ਜਖ਼ਮੀਂ ਹੋ ਗਏ ।ਵਾਰਦਾਤ ਦੀ ਖ਼ਬਰ ਮਿਲਣ ਮਗਰੋਂ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲੋਕਾਂ ਦੇ ਬਿਆਨ ਦਰਜ ਕੀਤੇ।
ਮੌਕਾ ਏ ਵਾਰਦਾਤ ’ਤੇ ਮੌਜੂਦ ਨਤਿੰਦਰ ਮੁਖੀਜਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਦੋਂ ਮੁਖੀਜਾ ਆਪਣੀ ਫਾਰਚੂਨਰ ਕਾਰ ਵਿਚ ਸਵਾਰ ਹੋ ਕੇ ਸਥਾਨਥ ਅਜਾਦ ਨਗਰ ਸਥਿੱਤ ਆਪਣੇ ਘਰ ਦੇ ਕਰੀਬ ਹੀ ਪਹੁੰਚੇ ਸਨ ਕਿ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਨਤਿੰਦਰ ਮੁਖੀਜਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕੀਤਾ ਅਤੇ ਉਨ੍ਹਾਂ ਦੀ ਫਾਰਚੂਨਰ ਕਾਰ ਦੀ ਵੀ ਭੰਨਤੋੜ ਕੀਤੀ।
ਖੂਨ ਨਾਲ ਲੱਥਪੱਥ ਹਾਲਤ ਵਿਚ ਭਾਜਪਾ ਆਗੂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਨੇ ਦੱਸਿਆ ਕਿ ਮੁਖੀਜਾ ਦੇ ਸਿਰ ’ਤੇ ਡੂੰਘੀ ਸੱਟ ਲੱਗੀ ਹੈ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਕੱਪੜੇ ਗਿੱਲੇ ਹੋ ਗਏ। ਹਾਲਾਂਕਿ, ਇਸ ਹਮਲੇ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ 'ਤੇ ਹਮਲਾਵਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।
ਉਧਰ ਹਸਪਤਾਲ ਪਹੁੰਚੇ ਭਾਜਪਾ ਆਗੂ ਅਨੁਮੀਤ ਸਿੰਘ ‘ਹੀਰਾ ਸੋਢੀ’ ਨੇ ਸ਼ਹਿਰ ਦੀ ‘ਲਾਅ ਐਂਡ ਆਰਡਰ ’ ਨੂੰ ਲੈ ਕੇ ਕਈ ਤਰਾਂ ਦੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਆਖਿਆ ਕਿ ਪੰਜਾਬ ਜੰਗਲ ਰਾਜ ਬਣਦਾ ਜਾ ਰਿਹਾ ਹੈ।ਲੋਕਾਂ ਦੀ ਜਾਨ ਮਾਲ ਬਿਲਕੁਲ ਹੀ ਸੁਰੱਖਿਤ ਨਹੀਂ ਰਹਿ ਗਈ ਹੈ। ਆਏ ਦਿਨ ਕਤਲੋਗਾਰਤ ਦੀਆਂ ਵਾਰਦਾਤਾਂ ਕਾਰਣ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।