Big News : ਫਿਰੋਜ਼ਪੁਰ 'ਚ ਸਾਬਕਾ ਸਰਪੰਚ ਦੇ ਦੋ ਪੁੱਤਰਾਂ ਨੂੰ ਮਾਰੀਆਂ ਗੋਲ਼ੀਆਂ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਰੈਫਰ
ਪਿੰਡ ਦੇ ਦੋ ਸਕੇ ਭਰਾਵਾਂ ਨੂੰ ਗੋਲ਼ੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀਆਂ ਦੀ ਪਛਾਣ ਅਜੇ ਅਤੇ ਆਕਾਸ਼ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਦੱਸੇ ਜਾ ਰਹੇ ਹਨ।
Publish Date: Sat, 24 Jan 2026 10:30 PM (IST)
Updated Date: Sat, 24 Jan 2026 10:56 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਮਮਦੋਟ (ਫ਼ਿਰੋਜ਼ਪੁਰ) : ਜ਼ਿਲ੍ਹੇ ਅੰਦਰ ਆਏ ਦਿਨ ਹੋ ਰਹੀਆਂ ਕਤਲੋ ਗਾਰਤ, ਲੁੱਟਾਂ ਖੋਹਾਂ ਤੇ ਗੈਰ ਸਮਾਜੀ ਗਤੀਵਿਧੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ । ਇਸੇ ਕਤਲੋ ਗਾਰਤ ਤੇ ਗੋਲ਼ੀਬਾਰੀ ਦੀਆਂ ਵਾਰਦਾਤਾਂ ਵਿਚ ਵਾਧਾ ਕਰਦਿਆਂ ਸਰਹੱਦੀ ਕਸਬਾ ਮਮਦੋਟ ਦੇ ਪਿੰਡ ਬੇਟੂ ਕਦੀਮ ਵਿਖੇ ਗੋਲ਼ੀ ਚੱਲਣ ਦੀ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਪਿੰਡ ਦੇ ਦੋ ਸਕੇ ਭਰਾਵਾਂ ਨੂੰ ਗੋਲ਼ੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀਆਂ ਦੀ ਪਛਾਣ ਅਜੇ ਅਤੇ ਆਕਾਸ਼ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਦੱਸੇ ਜਾ ਰਹੇ ਹਨ। ਦੋਵਾਂ ਭਰਾਵਾਂ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ ਰੈ।
ਵਾਰਦਾਤ ਦੀ ਖ਼ਬਰ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵਾਰਦਾਤ ਫਿਰੌਤੀ ਲਈ ਕਿਸੇ ਗੈਂਗਸਟਰ ਗਿਰੋਹ ਵੱਲੋਂ ਅੰਜਾਮ ਦਿੱਤੀ ਗਈ ਜਾਂ ਵਜ੍ਹਾ ਕੋਈ ਹੋਰ ਹੈ ਸਬੰਧੀ ਅਜੇ ਪਤਾ ਨਹੀਂ ਲੱਗਾ ਹੈ।