ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਤਿਆਗ ਕਾਂਗਰਸ ’ਚ ਸ਼ਾਮਲ
ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਕਾਂਗਰਸ ਮਜ਼ਬੂਤੀ ਵੱਲ ਵੱਡਾ ਕਦਮ
Publish Date: Tue, 03 Mar 2026 03:45 PM (IST)
Updated Date: Tue, 03 Mar 2026 03:47 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਕਾਂਗਰਸ ਸਰਕਾਰ ਜਾਣ ਬਾਅਦ ਵਿਕਾਸ ਕਾਰਜਾਂ ਨੂੰ ਲੱਗੀਆਂ ਬਰੇਕਾਂ ਤੋਂ ਖਫ਼ਾ ਫਿਰੋਜ਼ਪੁਰ ਵਾਸੀ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲੱਗੇ ਹਨ। ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਕੰਮਾਂ ਨੂੰ ਯਾਦ ਕਰਦਿਆਂ ਅੱਜ ਫਿਰੋਜ਼ਪੁਰ ਸ਼ਹਿਰ ਵਾਰਡ ਨੰਬਰ ਅੱਠ ਅੰਦਰ ਬਾਵਾ ਲਾਲ ਕਾਲੌਨੀ ਵਿਚ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਅੰਦਰ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋਏ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰਨ ਦਾ ਐਲਾਨ ਕੀਤਾ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਪਹੁੰਚੇ। ਸਮਾਗਮ ਵਿਚ ਇਕੱਤਰ ਹੋਏ ਪਰਿਵਾਰਾਂ ਨੇ ਬੀਤੇ ਸਮੇਂ ਦੌਰਾਨ ਕਾਂਗਰਸ ਸਰਕਾਰ ਦੇ ਰਾਜ ਵਿਚ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਦੀ ਰਫ਼ਤਾਰ ਠੱਪ ਹੋ ਜਾਣ ਕਾਰਨ ਉਹ ਮੁੜ ਕਾਂਗਰਸ ਨਾਲ ਜੁੜ ਰਹੇ ਹਨ। ਇਸ ਮੌਕੇ ਨੀਰਜ ਨਰੂਲਾ, ਰਮਨ ਸੋਢੀ, ਕਰਨ ਕੁਮਾਰ, ਆਸੂ, ਅਨਮੋਲ ਕਾਲੀਆ, ਵਿੱਕੀ ਮਹਿਤਾ, ਕਰਨ ਖੁੱਲਰ, ਕਰਨ ਸਹਿਗਲ, ਸਾਹਿਲ ਕੁਮਾਰ, ਅਰਸ਼ ਕੁਮਾਰ, ਜਸ਼ਨ ਸਿੰਘ, ਸੰਜੀਵ ਕੁਮਾਰ, ਅਮਨ ਕਾਲੜਾ, ਸੁਬਮ ਕੁਮਾਰ, ਦੀਪਕ ਮੂੰਗਾ, ਸੁਨੀਲ ਮਹਿਤਾ, ਅਮਨਦੀਪ ਅਰੋੜਾ, ਸੋਹਨ ਲਾਲ, ਰਵੀ ਮੋਂਗਾ ਖਾਈ ਆਦਿ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਲ ਹੋ ਕੇ ਆਉਣ ਵਾਲੀਆਂ ਚੋਣਾਂ ਵਿਚ ਪੂਰਾ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਾਰਟੀ ਦੇ ਸਿਰਪਾਓ ਨਾਲ ਨਿਵਜ ਕੇ ਮਾਨ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਐੱਮਸੀ ਪ੍ਰਿੰਟੂ ਕਪਾਹੀ, ਐੱਮਸੀ ਰਿਸ਼ੀ ਸ਼ਰਮਾ, ਮਨਮੀਤ ਸਿੰਘ, ਕਾਂਗਰਸ ਜ਼ਿਲ੍ਹਾ ਯੂਥ ਪ੍ਰਧਾਨ ਯਕੂਬ ਭੱਟੀ, ਵਿਜੇ ਗੋਰੀਆ, ਸਰਪੰਚ ਜਿੰਦਰ ਸਿੰਘ, ਸਰਪੰਚ ਸੰਦੀਪ ਸਿੰਘ, ਸਰਪੰਚ ਗੁਰਜਿੰਦਰ ਸਿੰਘ, ਰੁਪਿੰਦਰ ਭੁੱਲਰ, ਸੁਪ੍ਰੀਤ ਸਿੰਘ, ਸਰਵਣ ਸਿੰਘ ਨੰਬਰਦਾਰ ਅਤੇ ਯਾਦਵਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।