- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਖੋਂ ਬਾਰੇ ਦੱਸਿਆ ਜਾਂਦਾ ਹੈ ਕਿ ਉਸ ਨੇ ਗੈਂਗਸਟਰ ਦੀ ਦੁਨੀਆ ਛੱਡਣ ਤੋਂ ਬਾਅਦ ਸਮਾਜ ਸੇਵਾ ਅਤੇ ਸਿਆਸਤ ਦੇ ਖੇਤਰ ਵਿੱਚ ਕਦਮ ਰੱਖਿਆ। ਹੁਣ ਉਸਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ੀਰਾ ਅਤੇ ਫ਼ਿਰੋਜ਼ਪੁਰ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਜ਼ੀਰਾ :ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸਤ ਸਾਹਮਣੇ ਆਈ ਹੈ। ਗੁਰਪ੍ਰੀਤ ਸਿੰਘ ਸੇਖੋਂ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਜ਼ੀਰਾ ਹਲਕੇ ਵਿੱਚ ਐਤਵਾਰ ਨੂੰ ਕਰਵਾਏ ਗਏ ਇੱਕ ਵੱਡੇ ਜਨਤਕ ਸਮਾਗਮ ਦੌਰਾਨ ਸੇਖੋਂ ਨੇ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਸੇਖੋਂ ਬਾਰੇ ਦੱਸਿਆ ਜਾਂਦਾ ਹੈ ਕਿ ਉਸ ਨੇ ਗੈਂਗਸਟਰ ਦੀ ਦੁਨੀਆ ਛੱਡਣ ਤੋਂ ਬਾਅਦ ਸਮਾਜ ਸੇਵਾ ਅਤੇ ਸਿਆਸਤ ਦੇ ਖੇਤਰ ਵਿੱਚ ਕਦਮ ਰੱਖਿਆ। ਹੁਣ ਉਸਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ੀਰਾ ਅਤੇ ਫ਼ਿਰੋਜ਼ਪੁਰ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੇਖੋਂ ਨੂੰ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਉਸ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਵੀ ਮੌਜੂਦ ਸਨ।
ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ LIVE -------- विशेष समारोह के दौरान ज़िला फिरोज़पुर के हलका ज़ीरा से LIVE https://t.co/Obmi0hpfhv
— Bhagwant Mann (@BhagwantMann) September 6, 2026