ਪੱਤਰ ਪੇ੍ਰਰਕ, ਫਾਜ਼ਿਲਕਾ : ਮੰਡੀ ਦੀ ਬਜਾਜ ਸਟਰੀਟ 'ਚੋਂ ਦਿਨ ਦਿਹਾੜੇ ਦੋ ਮੋਟਰਸਾਈਕਲ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ। ਮੰਡੀ ਦੇ ਸ਼ੁਭਮ ਠਠਈ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਘਰ ਦੇ ਬਾਹਰ ਸਪਲੈਂਡਰ ਮੋਟਰਸਾਈਕਲ ਖੜ੍ਹਾ ਕੀਤਾ ਸੀ, ਜਿਸ ਨੂੰ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸੇ ਤਰ੍ਹਾਂ ਵਿਪਨ ਕੁਮਾਰ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਸਪਲੈਂਡਰ ਉਸ ਨੇ ਘਰ ਦੇ ਬਾਹਰ ਖੜ੍ਹਾ ਕੀਤਾ ਜਿਸ ਨੂੰ ਦੋ ਅਗਿਆਤ ਨੌਜਵਾਨ ਚੋਰੀ ਕਰਕੇ ਲੈ ਗਏ। ਚੋਰੀ ਦੀ ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਮੋਟਰਸਾਈਕਲ ਚੋਰੀ ਦੀਆਂ ਦੋਵੇਂ ਘਟਨਾਵਾਂ ਦੀ ਜਾਣਕਾਰੀ ਸਥਾਨਕ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੂੰ ਦੇ ਦਿੱਤੀ ਗਈ ਹੈ।