‘ਆਪ’ ਦੇ ਯੂਥ ਵਿੰਗ ਬਲਾਕ ਪ੍ਰਧਾਨ ਜੋਗਾ ਸਿੰਘ ਭਾਜਪਾ ’ਚ ਸ਼ਾਮਲ
ਭਾਜਪਾ ਪਰਿਵਾਰ ਹੋਇਆ ਹੋਰ ਵੱਡਾ
Publish Date: Sun, 01 Feb 2026 05:13 PM (IST)
Updated Date: Sun, 01 Feb 2026 05:16 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ : ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਉਸ ਸਮੇਂ ਹੋਰ ਵੱਡਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨ ਜੋਗਾ ਸਿੰਘ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਜੋਗਾ ਸਿੰਘ ਨੇ ਕਿਹਾ ਕਿ ਉਹ ਭਾਜਪਾ ਦੀਆਂ ਦੇਸ਼ਹਿਤ ਅਤੇ ਜਨਹਿਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਇਹ ਸ਼ਾਮਲ ਹੋਣ ਦੀ ਪ੍ਰਕਿਰਿਆ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੌਕੇ ਦੀਪਕ ਸ਼ਰਮਾ ਨੇ ਜੋਗਾ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਨੌਜਵਾਨ ਵਰਗ ਦਾ ਲਗਾਤਾਰ ਭਾਜਪਾ ਵੱਲ ਰੁਝਾਨ ਵਧਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਲੋਕਾਂ ਦਾ ਭਰੋਸਾ ਬਣਿਆ ਹੋਇਆ ਹੈ। ਜੋਗਾ ਸਿੰਘ ਨੇ ਕਿਹਾ ਕਿ ਉਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਜਪਾ ਨਾਲ ਜੋੜਨ ਲਈ ਯਤਨ ਕਰਦੇ ਰਹਿਣਗੇ। ਇਸ ਮੌਕੇ ‘ਤੇ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।