ਗੁਰੂਹਰਸਹਾਏ ’ਚ ਭਾਜਪਾ ਨੂੰ ਵੱਡੀ ਮਜ਼ਬੂਤੀ, ਸੌ ਤੋਂ ਵੱਧ ਨੌਜਵਾਨ ਪਾਰਟੀ ’ਚ ਸ਼ਾਮਲ
ਗੁਰੂਹਰਸਹਾਏ ਵਿਚ ਭਾਜਪਾ ਨੂੰ ਵੱਡੀ ਮਜ਼ਬੂਤੀ, 100 ਤੋਂ ਵੱਧ ਨੌਜਵਾਨ ਪਾਰਟੀ ਵਿਚ ਸ਼ਾਮਲ
Publish Date: Tue, 03 Mar 2026 06:13 PM (IST)
Updated Date: Tue, 03 Mar 2026 06:14 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਸ਼ਹਿਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ 100 ਤੋਂ ਵੱਧ ਨੌਜਵਾਨਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਆਗੂ ਦੀਪਕ ਸ਼ਰਮਾ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਪ੍ਰੇਰਣਾ ਨਾਲ ਨੌਜਵਾਨਾਂ ਵਿਚ ਭਾਜਪਾ ਪ੍ਰਤੀ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਸਬੰਧੀ ਭਾਜਪਾ ਯੂਵਾ ਆਗੂ ਲਵਿਸ ਧਵਨ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਉਨ੍ਹਾਂ ਦੇ ਘਰ ਗਲੀ ਧਵਨਾਂ ਵਾਲੀ ’ਚ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਹੋਰ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਆਪਣਾ ਵਿਸ਼ਵਾਸ ਜਤਾਇਆ ਅਤੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ। ਇਸ ਮੌਕੇ ਭਾਜਪਾ ਦੇ ਸਟੇਟ ਆਗੂ ਕ੍ਰਿਸ਼ਨ ਨਰੂਲਾ, ਜ਼ਿਲ੍ਹਾ ਪ੍ਰਧਾਨ ਬੋਬੀ ਬਾਠ, ਨਰੇਸ਼ ਸਿਕਰੀ ਅਤੇ ਭਾਜਪਾ ਆਗੂ ਦੀਪਕ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਪਾਰਟੀ ਆਗੂਆਂ ਨੇ ਨੌਜਵਾਨਾਂ ਨੂੰ ਭਾਜਪਾ ਦੇ ਸਿਰੋਪੇ ਪਾਕੇ ਸਨਮਾਨ ਸਹਿਤ ਸ਼ਾਮਲ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੋਬੀ ਬਾਠ ਅਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਸੱਚੇ ਦਿਲੋਂ ਲੋਕ ਹਿੱਤ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਭਾਜਪਾ ਪ੍ਰਤੀ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੇ ਭਾਜਪਾ ਨਾਲ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਭਾਜਪਾ ਹੋਰ ਵੱਡੀ ਤਾਕਤ ਵਜੋਂ ਉਭਰੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਸਮਰਥਕ ਵੀ ਮੌਜ਼ੂਦ ਸਨ।