ਸਤਲੁਜ ਦਰਿਆ ’ਤੇ ਨੋਚਾ ਲਈ ਹੀਰਾ ਸੋਢੀ ਨੇ ਦਿੱਤੇ ਇਕ ਲੱਖ ਰੁਪਏ ਸਤਲੁਜ ਦਰਿਆ ’ਤੇ ਨੋਚਾ ਲਗਾਉਣ ਲਈ ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ ਦਿੱਤੀ ਇਕ ਲੱਖ ਰੁਪਏ ਦੀ ਸੇਵਾ
Publish Date: Wed, 26 Aug 2026 06:00 PM (IST)
Updated Date: Wed, 26 Aug 2026 06:01 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਹਲਕਾ ਫਿਰੋਜ਼ਪੁਰ ਸ਼ਹਿਰ ਦੇ ਬਸਤੀ ਰਾਮ ਲਾਲ ਵਿਖੇ ਸਤਲੁਜ ਦਰਿਆ ’ਤੇ ਸੁਰੱਖਿਆ ਦੇ ਮੱਦੇਨਜ਼ਰ ਨੋਚਾ ਲਗਾਉਣ ਦੀ ਸੇਵਾ ਲਈ ਯੁਨਾਈਟਿਡ ਸਿੱਖ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਵਿਚ ਭਾਜਪਾ ਦੇ ਯੁਵਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਇਕ ਲੱਖ ਰੁਪਏ ਦੀ ਸੇਵਾ ਦਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸੇਵਾ ਕਾਰਜ ਨਾਲ ਜੁੜੇ ਸੇਵਾਦਾਰਾਂ ਅਤੇ ਸੰਗਤਾਂ ਵੱਲੋਂ ਅਨੁਮੀਤ ਸਿੰਘ ਹੀਰਾ ਸੋਢੀ ਦੇ ਇਸ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਗਿਆ।ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਮਾਜ ਅਤੇ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿੱਚ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਕੰਢੇ ’ਤੇ ਨੋਚਾ ਲਗਾਉਣ ਦੀ ਇਹ ਸੇਵਾ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਮਹੱਤਵਪੂਰਨ ਉਪਰਾਲਾ ਹੈ। ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇਸ ਕਾਰਜ ਵਿੱਚ ਯੋਗਦਾਨ ਪਾਉਣਾ ਉਨ੍ਹਾਂ ਲਈ ਖੁਸ਼ਕਿਸਮਤੀ ਦੀ ਗੱਲ ਹੈ।ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਦੇ ਕੰਢਿਆਂ ’ਤੇ ਦਬਾਅ ਵਧ ਜਾਂਦਾ ਹੈ। ਅਜਿਹੇ ਵਿੱਚ ਨੋਚਾ ਲਗਾਉਣ ਵਰਗੇ ਸੇਵਾ ਕਾਰਜ ਦਰਿਆ ਦੇ ਕੰਢਿਆਂ ਦੀ ਸੁਰੱਖਿਆ ਅਤੇ ਮਜ਼ਬੂਤੀ ਲਈ ਸਹਾਇਕ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਇਲਾਕੇ ਦੀ ਭਲਾਈ ਲਈ ਕੀਤੇ ਜਾਣ ਵਾਲੇ ਹਰ ਸਾਰਥਕ ਉਪਰਾਲੇ ਵਿੱਚ ਉਹ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ।ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਯੁਨਾਈਟਿਡ ਸਿੱਖ ਅਤੇ ਸੰਗਤਾਂ ਵੱਲੋਂ ਮਿਲ ਕੇ ਕੀਤੀ ਜਾ ਰਹੀ ਇਹ ਸੇਵਾ ਸਮਾਜ ਲਈ ਇੱਕ ਚੰਗੀ ਮਿਸਾਲ ਹੈ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਅਤੇ ਸਮਾਜ ਸੇਵੀਆਂ ਨੂੰ ਵੀ ਅਜਿਹੇ ਲੋਕ-ਹਿੱਤ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਅੰਤ ਵਿੱਚ ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਸਤਲੁਜ ਦਰਿਆ ’ਤੇ ਚੱਲ ਰਿਹਾ ਇਹ ਸੇਵਾ ਕਾਰਜ ਲੋਕ ਭਲਾਈ ਅਤੇ ਲੋਕਾਂ ਦੀ ਸੁਰੱਖਿਆ ਲਈ ਲਾਹੇਵੰਦ ਸਾਬਤ ਹੋਵੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਜਿਹੇ ਸੇਵਾ ਕਾਰਜ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹਿਣ।