ਭਾਜਪਾ ਆਗੂ ਰਾਣਾ ਸੋਢੀ ਪਰਿਵਾਰ ਸਮੇਤ ਦਰਬਾਰ ਸਾਹਿਬ ਹੋਏ ਨਤਮਸਤਕ
ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Publish Date: Sat, 03 Jan 2026 05:31 PM (IST)
Updated Date: Sat, 03 Jan 2026 05:32 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ: ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਵੀ ਸੇਵਾ ਨਿਭਾਈ। ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਰਾਣਾ ਸੋਢੀ ਨੇ ਕਿਹਾ ਕਿ ਅਸੀਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਨਵੇਂ ਸਾਲ ਮੌਕੇ ਅਸੀਂ ਦੇਸ਼ ਲਈ, ਪੰਜਾਬ ਲਈ ਤੇ ਆਪਣੇ ਪਰਿਵਾਰਾਂ ਲਈ ਅਰਦਾਸ ਕਰਨ ਲਈ ਪਹੁੰਚੇ ਹਾਂ। ਪ੍ਰਮਾਤਮਾ ਸਭ ਨੂੰ ਚੜ੍ਹਦੀ ਕਲਾ ਬਖ਼ਸ਼ੇ। ਇਸ ਮੌਕੇ ਅਨੁਮੀਤ ਸਿੰਘ ਹੀਰਾ ਸੋਢੀ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ।