ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਰਾਲੀ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲਗਾਇਆ ਗਿਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ
Publish Date: Tue, 15 Sep 2026 03:51 PM (IST)
Updated Date: Tue, 15 Sep 2026 03:53 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਗੁਰੂਹਰਸਹਾਏ ਦੇ ਪਿੰਡ ਝੰਡੂ ਵਾਲਾ ਵਿਖੇ ਝੋਨੇ ਦੀ ਪਰਾਲੀ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਦੁਆਰਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਅਤੇ ਅੱਗ ਨਾ ਲਗਾਉਣ ਦੇ ਚੰਗੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਮਹਿਕਮੇ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਸਬਸਿਡੀ ਤੇ ਆਏ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਸ਼ਿਸ਼ਪਾਲ ਗੋਦਾਰਾ, ਬਲਾਕ ਖੇਤੀਬਾੜੀ ਅਫਸਰ ਗੁਰੂਹਰਸਹਾਏ ਦੁਆਰਾ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਮੁੱਖ ਖੇਤੀਬਾੜੀ ਅਫਸਰ, ਦਾ ਸਵਾਗਤ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਸ ਦੇ ਹੱਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਜਰਮਨਜੀਤ ਸਿੰਘ, ਮਨਜੀਤ ਸਿੰਘ ਏ.ਟੀ.ਐਮ, ਵਰਿੰਦਰਪਾਲ ਸਿੰਘ (ਏ .ਟੀ.ਐਮ) ਦੁਆਰਾ ਪਰਾਲੀ ਪ੍ਰਬੰਧਨ ਅਤੇ ਮਹਿਕਮੇ ਵਿਚ ਕਿਸਾਨਾਂ ਦੀ ਸਹੂਲਤ ਲਈ ਆ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਓਮ ਪ੍ਰਕਾਸ਼ ਏ.ਐਸ.ਆਈ ਵੱਲੋਂ ਕੈਂਪ ਦਾ ਯੋਗ ਪ੍ਰਬੰਧ ਕੀਤਾ ਗਿਆ ਅਤੇ ਕੈਂਪ ਵਿੱਚ ਆਉਣ ਵਾਲੇ ਕਿਸਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੈਂਪ ਵਿਚ ਪਿੰਡ ਝੰਡੂ ਵਾਲਾ ਤੋਂ ਇਲਾਵਾ ਪਿੰਡ ਸ਼ਰੀਹ ਵਾਲਾ ਬਰਾੜ, ਚੁੱਘਾ, ਬਾਘੂ ਵਾਲਾ, ਜੰਡ ਵਾਲਾ, ਛੋਟਾ ਜੰਡ ਵਾਲਾ, ਮੋਠਾਂ ਵਾਲਾ ਆਦਿ ਪਿੰਡਾਂ ਦੇ ਕਿਸਾਨਾਂ ਵੱਲੋਂ ਬਹੁ ਗਿਣਤੀ ਵਿਚ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਦੁਆਰਾ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਮੌਕੇ ਤੇ ਹਾਜ਼ਰ ਅਧਿਕਾਰੀ ਕਰਮਚਾਰੀਆਂ ਨਾਲ ਆਪਣੀਆਂ ਸਮੱਸਿਆਵਾਂ ਬਾਰੇ ਸਵਾਲ ਜਵਾਬ ਕੀਤੇ ਗਏ ਅਤੇ ਉਨਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਕਿਸਾਨਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਮੁੱਖ ਖੇਤੀਬਾੜੀ ਅਫਸਰ,ਫਿਰੋਜ਼ਪੁਰ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਦਿੱਤੇ ਗਏ।