ਬਲਾਕ ਘੱਲ ਖੁਰਦ ਅਤੇ ਬਲਾਕ ਮਖੂ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਖੇਡਾਂ ਕਰਵਾਈਆਂ ਬਲਾਕ ਘੱਲ ਖੁਰਦ ਅਤੇ ਬਲਾਕ ਮਖੂ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਖੇਡਾਂ ਕਰਵਾਈਆਂ
Publish Date: Mon, 14 Sep 2026 05:41 PM (IST)
Updated Date: Mon, 14 Sep 2026 05:44 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ੍ ਫਿਰੋਜ਼ਪੁਰ : ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ 12 ਸਤੰਬਰ 2026 ਨੂੰ ਖੇਡ ਮੈਦਾਨ ਪਿੰਡ ਚੰਦੜ ਵਿਖੇ ਬਲਾਕ ਘੱਲ ਖੁਰਦ ਅਤੇ ਖੇਡ ਮੈਦਾਨ ਪਿੰਡ ਬੂਟੇ ਵਾਲਾ ਵਿਖੇ ਬਲਾਕ ਮਖੂ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਅੰਡਰ -14, 17 ਅਤੇ 21 ਦੇ ਲੜਕੀਆਂ/ਲੜਕਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਦੌਰਾਨ ਬਲਾਕ ਘੱਲ ਖੁਰਦ ਵਿਖੇ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਅਤੇ ਬਲਾਕ ਮਖੂ ਵਿਖੇ ਨਰੇਸ਼ ਕਟਾਰੀਆ ਵਿਧਾਇਕ ਜ਼ੀਰਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ ਘੱਲ ਖੁਰਦ ਵਿਖੇ ਗੇਮ ਐਥਲੈਟਿਕਸ 60ਮੀ. ਵਿਚ ਅੰਡਰ-14 ਲੜਕੇ ਵਿਚ ਗੁਰਮਹਿਕ ਸਿੰਘ ਨੇ ਪਹਿਲਾ ਅਤੇ ਗੁਰਫਤਿਹ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਅੰਡਰ-14 ਲੜਕੀਆੰ ਵਿਚ ਅਰਪਨ ਕੌਰ ਨੇ ਪਹਿਲਾ, ਗੁਨਜੋਤ ਕੌਰ ਨੇ ਦੂਸਰਾ ਅਤੇ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਐਥਲੈਟਿਕਸ 600 ਮੀਟਰ ਵਿਚ ਅੰਡਰ-14 ਲੜਕੇ ਵਿਚ ਮਨਜਿੰਦਰ ਸਿੰਘ ਨੇ ਪਹਿਲਾ, ਗੁਰਕਿਰਤ ਸਿੰਘ ਨੇ ਦੂਸਰਾ ਅਤੇ ਵਾਰਿਸ਼ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ-14 ਲੜਕੀਆਂ ਵਿੱਚ ਨੈਨਸ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਸਰਾ ਅਤੇ ਗੁਨਜੋਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ । ਗੇਮ ਐਥਲੈਟਿਕਸ 200ਮੀਟਰ ਵਿੱਚ ਅੰਡਰ-17 ਲੜਕੇ ਵਿੱਚ ਕੁਸ਼ਲਦੀਪ ਸਿੰਘ ਨੇ ਪਹਿਲਾ ਅਤੇ ਰਾਹੁਲ ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਅੰਡਰ-17 ਲੜਕੀਆਂ ਵਿਚ ਹਰਸਿਮਰਪ੍ਰੀਤ ਕੌਰ ਨੇ ਪਹਿਲਾ, ਗੁਰਕੀਰਤ ਕੌਰ ਨੇ ਦੂਸਰਾ ਅਤੇ ਜਬਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਗੇਮ ਐਥਲੈਟਿਕਸ 400ਮੀ. ਵਿੱਚ ਅੰ-17 ਲੜਕੇ ਵਿਚ ਕੁਸ਼ਲਦੀਪ ਸਿੰਘ ਨੇ ਪਹਿਲਾ, ਸੁਖਪ੍ਰੀਤ ਨੇ ਦੂਸਰਾ ਅਤੇ ਮਿਤਾਜ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ-17 ਲੜਕੀਆਂ ਵਿੱਚ ਹਰਸਿਮਰਨਪ੍ਰੀਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਸਰਾ ਅਤੇ ਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਗੇਮ ਐਥਲੈਟਿਕਸ ਸ਼ਾਟ ਪੁੱਟ ਵਿੱਚ ਅੰਡਰ-17 ਲੜਕੇ ਵਿੱਚ ਸੁਖਪ੍ਰੀਤ ਨੇ ਪਹਿਲਾ, ਅਰਸ਼ਦੇਵ ਸਿੰਘ ਨੇ ਦੂਸਰਾ ਅਤੇ ਸੁਖਦੇਵ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਅੰਡਰ-17 ਲੜਕੀਆਂ ਵਿੱਚ ਮਨਜੀਤ ਕੌਰ ਨੇ ਪਹਿਲਾ, ਰਿਧਿਕਾ ਨੇ ਦੂਸਰਾ ਅਤੇ ਗੁਰਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਗੇਮ ਕਬੱਡੀ ਨੈਸ਼ਨਲ ਸਟਾਈਲ ਵਿਚ ਅੰਡਰ-14 ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਰਖਾਂ ਨੇ ਪਹਿਲਾ ਅਤੇ ਕੋਟ ਕਰੇੜ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਤਲਵੰਡੀ ਭਾਈ ਨੇ ਪਹਿਲਾ ਅਤੇ ਸੇਰਖਾਂ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।