- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਘੱਲ ਖੁਰਦ ਅਤੇ ਬਲਾਕ ਮਖੂ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਪੱਧਰੀ ਖੇਡਾਂ ਦੇ ਹੋਏ ਮੁਕਾਬਲੇ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਦੂਜੇ ਦਿਨ ਅੱਜ ਖੇਡ ਮੈਦਾਨ ਪਿੰਡ ਚੰਦੜ ਵਿਖੇ ਬਲਾਕ ਘੱਲ ਖੁਰਦ ਅਤੇ ਖੇਡ ਮੈਦਾਨ ਪਿੰਡ ਬੂਟੇ ਵਾਲਾ ਵਿਖੇ ਬਲਾਕ ਮੱਖੂ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਅੰਡਰ -14, 17 ਅਤੇ 21 ਦੇ ਲੜਕੀਆਂ/ਲੜਕਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਦੌਰਾਨ ਬਲਾਕ ਘੱਲ ਖੁਰਦ ਵਿਖੇ ਗੁਰਨਾਮ ਸਿੰਘ ਸਰਪੰਚ ਪਿੰਡ ਚੰਦੜ ਅਤੇ ਬਲਾਕ ਮਖੂ ਵਿਖੇ ਸਤਜੀਵਨ ਸਿੰਘ ਚੈਅਰਮੈਨ ਬਲਾਕ ਸੰਮਤੀ ਮਖੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਗੁਰਦੀਪ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਬਲਾਕ ਘੱਲ ਖੁਰਦ ਵਿਖੇ ਖੇਡ ਕਬੱਡੀ ਸਰਕਲ ਸਟਾਈਲ ਵਿਚ ਅੰਡਰ-17 ਲੜਕੇ ਵਿਚ ਭਾਗ ਸਿੰਘ ਵਾਲਾ ਘੱਲ ਖੁਰਦ ਨੇ ਪਹਿਲਾ ਅਤੇ ਮਾਛੀ ਬੁਗਰਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੇ ਵਿਚ ਮਾਤਾ ਸਾਹਿਬ ਕੌਰ ਕਾਲਜ, ਤਲਵੰਡੀ ਭਾਈ ਨੇ ਪਹਿਲਾ, ਗੁਰੂ ਨਾਨਕ ਸਕੂਲ ਸ਼ਕੂਰ ਨੇ ਦੂਸਰਾ ਅਤੇ ਫਿਰੋਜ਼ਸ਼ਾਹ ਨੇ ਤੀਸਰਾ ਸਥਾਨ ਹਾਸਲ ਕੀਤਾ।