ਖੂਨਦਾਨ ਤੇ ਮੈਡੀਕਲ ਕੈਂਪ ਲਗਾਇਆ
ਖੂਨਦਾਨ ਤੇ ਮੈਡੀਕਲ ਕੈਂਪ ਦਾ ਆਯੋਜਨ
Publish Date: Fri, 27 Mar 2026 04:39 PM (IST)
Updated Date: Fri, 27 Mar 2026 04:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਰੋਡਵੇਜ਼ ਪਨਪਸ ਅਤੇ ਪੀਆਰਟੀਸੀ ਵਰਕਰਜ ਯੂਨੀਅਨ ਵੱਲੋਂ ਪ੍ਰਾਈਵੇਟ ਟਰਾਂਸਪੋਰਟ ਦੇ ਸਹਿਯੋਗ ਨਾਲ ਬੱਸ ਸਟੈਂਡ ਜ਼ੀਰਾ ਵਿਖੇ ਅਖੰਡ ਪਾਠ ਕਰਵਾਏ ਗਏ, ਜਿਨ੍ਹਾਂ ਦੇ ਭੋਗ 28 ਮਾਰਚ ਨੂੰ ਸ਼ਰਧਾ ਅਤੇ ਭਾਵਨਾ ਨਾਲ ਪਾਏ ਜਾਣਗੇ। ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਛੱਤਰ ਸਿੰਘ ਦੀ ਯਾਦ ਵਿਚ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜੋਤ ਹਸਪਤਾਲ ਜ਼ੀਰਾ ਦੇ ਸਹਿਯੋਗ ਨਾਲ ਇਕ ਮੁਫ਼ਤ ਮੈਡੀਕਲ ਕੈਂਪ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਮਾਜ ਵਿੱਚ ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਸੰਧੂ, ਚੇਅਰਮੈਨ ਗੁਰਪ੍ਰੀਤ ਸਿੰਘ, ਸਕੱਤਰ ਸੁਖਦੀਪ ਸਿੰਘ, ਸਹਿ ਸਕੱਤਰ ਗੁਰਜੰਟ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ, ਖਜ਼ਾਨਚੀ ਅਮਨਦੀਪ ਸਿੰਘ ਭਾਗੋਕੇ ਅਤੇ ਸਹਿ ਖਜਾਨਚੀ ਜਗਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।