ਪਰਮਿੰਦਰ ਸਿੰਘ ਥਿੰਦ, ਫ਼ਿਰੋਜ਼ਪੁਰ : ਹਿੰਦ-ਪਾਕਿ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਾਲੇ ਪਾਸਿਓਂ ਸਮੱਗਲਿੰਗ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਬੀਐੱਸਐੱਫ ਤੇ ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਹੁਣ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੀ ਪੱਬਾਂ ਭਾਰ ਹੋ ਰਿਹਾ ਹੈ।

ਇਸ ਸਬੰਧੀ ਜ਼ਿਲ੍ਹੇ ਦੇ ਡੀਸੀ ਵੱਲੋਂ ਤਾਂ ਸਰਹੱਦ ਦੇ ਨਾਲ ਕਈ ਥਾਵਾਂ ਤੋਂ ਪਾਕਿਸਤਾਨ ’ਚ ਦਾਖ਼ਲ ਹੁੰਦੇ ਦਰਿਆ ਸਤਲੁਜ ’ਚ ਕਿਸ਼ਤੀਆਂ ਚਲਾਉਣ ’ਤੇ ਵੀ ਪਾਬੰਧੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਸਰਹੱਦੀ ਦਰਿਆ ਇਲਾਕੇ ’ਚ ਦਰਿਆ ਸਤਲੁਜ ’ਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤਕ ਕਿਸ਼ਤੀਆਂ ਚਲਾਉਣ ’ਤੇ ਪਾਬੰਦੀ ਲਾ ਦਿੱਤੀ ਹੈ।

ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਖਦਸ਼ਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰੱਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕੋਈ ਵੀ ਪ੍ਰਾਈਵੇਟ ਵਿਅਕਤੀ ਪਾਬੰਦੀ ਦੌਰਾਨ ਆਪਣੀ ਕਿਸ਼ਤੀ ਦਰਿਆ ’ਚ ਨਹੀਂ ਲਿਜਾ ਸਕੇਗਾ।

Posted By: Jagjit Singh