ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮਮਦੋਟ ਤੋਂ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਮਦੋਟ ਤੋਂ ਸੰਗਤਾਂ ਦੀ ਬੱਸ ਰਵਾਨਾ
Publish Date: Fri, 03 Apr 2026 04:28 PM (IST)
Updated Date: Fri, 03 Apr 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਮਦੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਮਮਦੋਟ ਦੇ ਵਾਰਡ ਨੰਬਰ 8 ਵਿੱਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਲੈ ਕੇ ਇੱਕ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਸੰਗਤਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਇਹਨਾਂ ਯੋਜਨਾਵਾਂ ਦਾ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਜ਼ਿਲ੍ਹਾ ਮੀਡੀਆ ਇੰਚਾਰਜ਼ ਨਿਰਵੈਰ ਸਿੰਘ ਸਿੰਧੀ, ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਸੋਨੂ ਸੇਠੀ ਐੱਮਸੀ, ਸੰਦੀਪ ਕੁਮਾਰ ਸੋਨੀ ਵਾਰਡ ਨੰਬਰ 5, ਗੁਰਪ੍ਰੀਤ ਸਿੰਘ ਐੱਮਸੀ, ਕੇਵਲ ਕ੍ਰਿਸ਼ਨ, ਹੁਸ਼ਿਆਰ ਸਿੰਘ ਗੋਪੀ, ਸ਼ਿੰਗਾਰਾ ਸਿੰਘ ਸਾਬਕਾ ਐੱਮਸੀ, ਸੁਭਾਸ਼ ਬੱਤਾ ਸਮੇਤ ਹੋਰ ਕਈ ਆਗੂ ਹਾਜ਼ਰ ਸਨ।