ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਮਦੋਟ ਤੋਂ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਮਦੋਟ ਤੋਂ ਸੰਗਤਾਂ ਦੀ ਬੱਸ ਰਵਾਨਾ
Publish Date: Wed, 08 Apr 2026 04:38 PM (IST)
Updated Date: Wed, 08 Apr 2026 04:41 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਅੱਜ ਮਮਦੋਟ ਦੇ ਵਾਰਡ ਨੰਬਰ 5 ਤੋਂ ਸੰਗਤਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਲਈ ਬੱਸ ਰਵਾਨਾ ਕੀਤੀ ਗਈ। ਇਸ ਬੱਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਲ ਸਨ, ਜੋ ਧਾਰਮਿਕ ਯਾਤਰਾ ਲਈ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਥਾਨਕ ਟੀਮ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਇਹ ਸਕੀਮ ਆਮ ਲੋਕਾਂ ਲਈ ਬਹੁਤ ਹੀ ਫ਼ਾਇਦੇਮੰਦ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਬਿਨ੍ਹਾ ਕਿਸੇ ਵੱਡੇ ਖਰਚੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਨਗਰ ਪੰਚਾਇਤ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਜ਼ਿਲ੍ਹਾ ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ, ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਸੋਨੂ ਸੇਠੀ ਐੱਮਸੀ, ਸੰਦੀਪ ਕੁਮਾਰ ਸੋਨੀ ਵਾਰਡ ਨੰਬਰ 5, ਲਖਵਿੰਦਰ ਬਰਾੜ ਤੀਰਥ ਯਾਤਰਾ ਇੰਚਾਰਜ਼, ਗੁਰਪ੍ਰੀਤ ਸਿੰਘ ਐੱਮਸੀ, ਹੁਸ਼ਿਆਰ ਸਿੰਘ ਗੋਪੀ, ਸ਼ਿੰਗਾਰਾ ਸਿੰਘ ਸਾਬਕਾ ਐੱਮਸੀ, ਸੁਖਵਿੰਦਰ ਸਿੰਘ ਸਮੇਤ ਕਈ ਹੋਰ ਆਗੂ ਹਾਜ਼ਰ ਸਨ।