ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਬੱਸ ਰਵਾਨਾ
Publish Date: Tue, 03 Feb 2026 04:21 PM (IST)
Updated Date: Tue, 03 Feb 2026 04:23 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਚਾਂਦੀ ਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ੁਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਅਤੇ ਵਾਹਗਾ ਬਾਰਡਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿਚ ਤੀਰਥ ਯਾਤਰਾ ਕਰਨਗੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।