ਸਤਨਾਮ ਸਿੰਘ/ਹੈਪੀ ਕਾਠਪਾਲ, ਜਲਾਲਾਬਾਦ : ਸਾਬਕਾ ਜੰਗਲਾਤ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਹੰਸ ਰਾਜ ਜੋਸਨ ਵੱਲੋਂ ਜ਼ਿਮਨੀ ਚੋਣ ਦੇ ਦੌਰਾਨ ਆਪਣੇ ਜੱਦੀ ਪਿੰਡ ਚੱਕ ਸੋਤਰੀਆ (ਬੰਦੀਵਾਲਾ) ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਜੋਸਨ ਨੇ ਕਿਹਾ ਕਿ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਅਮਨ ਅਮਾਨ ਨਾਲ ਚੱਲ ਰਹੀਆਂ ਹਨ ਅਤੇ ਲੋਕ ਪੂਰੇ ਉਤਸ਼ਾਹ ਨਾਲ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਜਿੱਤ ਕੇ ਇਤਿਹਾਸ ਸਿਰਜੇਗੀ। ਰਮਿੰਦਰ ਆਵਲਾ ਭਾਰੀ ਲੀਡ ਨਾਲ ਜਿੱਤ ਪ੍ਰਰਾਪਤ ਕਰਨਗੇ ਕਿਉਂਕਿ ਅਕਾਲੀ ਦਲ ਨੂੰ ਲੋਕ ਨਕਾਰ ਚੁੱਕੇ ਹਨ।