ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ

ਸੁਤੰਤਰਤਾ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ, ਫਰੀਦਕੋਟ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨਾਂ੍ਹ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨਾਂ੍ਹ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐੱਨਸੀਸੀ ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਹਰਭਜਨ ਸਿੰਘ ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨਾਂ੍ਹ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਆਪਣੀ ਸਰਕਾਰ ਦੇ ਪਹਿਲੇ ਦਿਨਾ ਵਿਚ ਹੀ ਭਿ੍ਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨਾਂ੍ਹ ਦੇ ਬਹੁਤ ਵਧੀਆ ਪਰਿਣਾਮ ਨਿਕਲ ਰਹੇ ਹਨ। ਉਨਾਂ੍ਹ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਕਿਸਾਨਾਂ, ਮਜ਼ਦੂਰਾ, ਵਪਾਰੀਆਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨਾਂ੍ਹ ਕਿਹਾ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨਾਂ੍ਹ ਨੇ ਸਿਹਤ ਸੰਭਾਲ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾ ਪੱਖੋਂ ਪੰਜਾਬ ਨੂੰ ਬਹੁਤ ਹੀ ਜਲਦੀ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਹਰਭਜਨ ਸਿੰਘ ਕੈਬਿਨਟ ਮੰਤਰੀ ਪੰਜਾਬ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।

ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਪੋ੍ਗਰਾਮ ਦੀ ਸਮਾਪਤੀ ਤੋਂ ਬਾਅਦ ਕੈਬਨਿਟ ਮੰਤਰੀ ਨੇ ਵਾਟਰ ਸਿਪਲਾਈ ਅਤੇ ਸੀਵਰੇਜ਼ ਬੋਰਡ ਦਫ਼ਤਰ ਵਿਖੇ ਬਣਾਏ ਗਏ ਮਹੁੱਲਾ ਕਲੀਨਿਕ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਵਿਚ ਵਿਧਾਇਕ ਿਫ਼ਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਿਫ਼ਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਅਮਿ੍ਤ ਸਿੰਘ, ਐੱਸਐੱਸਪੀ ਸੁਰਿੰਦਰ ਲਾਂਬਾ, ਜ਼ਿਲ੍ਹਾ ਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ, ਐੱਸਡੀਐੱਮ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।