ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ

ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦੇ ਤਹਿਤ ਹਰ ਘਰ ਤਿਰੰਗਾ ਪੋ੍ਗਰਾਮ ਅਧੀਨ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਜੇਲ੍ਹ ਿਫ਼ਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮਿ੍ਤ ਸਿੰਘ, ਐੱਸਐੱਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਏਡੀਸੀ ਵਿਕਾਸ ਅਰੁਣ ਕੁਮਾਰ ਅਤੇ ਜੇਲ੍ਹ ਸੁੁਪਰਡੈਂਟ ਪਰਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਦੇ ਤਹਿਤ ਕੇਂਦਰੀ ਜੇਲ੍ਹ ਿਫ਼ਰੋਜ਼ਪੁਰ ਦਾ ਦੌਰਾ ਕੀਤਾ ਅਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਯੋਗ ਮੰਗਾਂ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਹਦਾਇਤਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਬੰਦ ਕੈਦੀਆਂ ਨੂੰ ਇਕ ਵਧੀਆ ਇਨਸਾਨ ਬਣਨ ਲਈ ਪੇ੍ਰਿਤ ਕੀਤਾ ਅਤੇ ਉਨ੍ਹਾਂ ਨੇ ਆਸ ਪ੍ਰਗਟਾਈ ਕਿ ਜੇਲ੍ਹ ਵਿਚੋਂ ਬਾਹਰ ਜਾ ਕੇ ਉਹ ਇਕ ਚੰਗੇ ਨਾਗਰਿਕ ਸਾਬਤ ਹੋਣਗੇ। ਉਨ੍ਹਾਂ ਨੇ ਜੇਲ੍ਹ ਦੀ ਸੁਰੱਖਿਆ ਬਾਰੇ ਵੀ ਜੇਲ੍ਹ ਸੁਪਰਡੈਂਟ ਤੋਂ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਬਹੁਤ ਚਿੰਤਤ ਹਨ ਅਤੇ ਉਹ ਇਨ੍ਹਾਂ ਨਸ਼ਿਆਂ ਨੂੰ ਰੋਕਣ ਦੇ ਲਈ ਹਰ ਢੁੱਕਵੇਂ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਸੁਰੱਖਿਆ ਦੇ ਹੋਰ ਜ਼ਿਆਦਾ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਜੇਲ੍ਹਾਂ ਅੰਦਰ ਹੁੰਦੀ ਮੋਬਾਇਲ, ਨਸ਼ੇ ਆਦਿ ਦੀ ਸਪਲਾਈ ਬਿਲਕੁਲ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰੇਕ ਤਰ੍ਹਾਂ ਦੇ ਜੁਰਮ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਪੰਜਾਬ ਵਿਚੋਂ ਜਲਦੀ ਹੀ ਗੈਂਗਸਟਰਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਪੇ੍ਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁੱਸੇ ਉਪਰ ਕਾਬੂ ਰੱਖਣਾ ਚਾਹੀਦਾ ਹੈ ਸਾਡੀ ਇਕ ਮਿੰਟ ਦੀ ਗ਼ਲਤੀ ਸਾਨੂੰ ਹਮੇਸ਼ਾ ਲਈ ਸਲਾਖਾਂ ਪਿੱਛੇ ਲੈ ਕੇ ਜਾ ਸਕਦੀ ਹੈ।