ਗਰਭਵਤੀਆਂ ਲਈ ਸਿਹਤ ਜਾਂਚ ਕੈਂਪ ਲਗਾਇਆ
ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਕੈਂਪ ਲਗਾਇਆ
Publish Date: Sat, 31 Jan 2026 05:26 PM (IST)
Updated Date: Sat, 31 Jan 2026 05:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਮਦੋਟ : ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰੇਖਾ ਭੱਟੀ ਦੀ ਅਗਵਾਈ ਵਿਚ ਪ੍ਰਾਇਮਰੀ ਹੈੱਲਥ ਸੈਂਟਰ ਨੂਰਪੁਰ ਸੇਠਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਯੋਜਨਾ ਤਹਿਤ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਕੈਂਪ ਲਗਾਇਆ ਗਿਆ। ਡਾ. ਰੇਖਾ ਭੱਟੀ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਗਰਭਵਤੀ ਔਰਤਾਂ ਦੀ ਸਮੇਂ ਸਿਰ ਦੇਖਭਾਲ ਕਰ ਕੇ ਸੁਰੱਖਿਅਤ ਬੱਚੇ ਦੇ ਜਨਮ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਰੂਟੀਨ ਚੈੱਕਅੱਪ, ਪੋਸ਼ਣ ਸਲਾਹ ਮਸ਼ਵਰਾ ਅਤੇ ਉੱਚ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਕ੍ਰੀਨਿੰਗ ਕੀਤੀ। ਇਸਦੇ ਨਾਲ ਗਰਭਵਤੀ ਔਰਤਾਂ ਦੇ ਟੈਸਟ ਅਤੇ ਦਵਾਈਆਂ ਦਿੱਤੀਆਂ ਗਈਆਂ। ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਨੇ ਗਰਭਵਤੀ ਔਰਤਾ ਨੂੰ ਚੰਗੀ ਖ਼ੁਰਾਕ ਜਿਵੇਂ ਹਰੀ ਸਬਜ਼ੀਆਂ ਮੌਸਮੀ ਫਲ, ਦੁੱਧ ਤੇ ਸਹੀ ਮਾਤਰਾ ਵਿਚ ਪਾਣੀ ਪੀਣ ਬਾਰੇ ਦੱਸਿਆ ਤੇ ਨਾਲ ਹੀ ਕਿਹਾ ਜੇਕਰ ਤੁਸੀਂ ਕਿਸੇ ਸਮੱਸਿਆ ਜਾਂ ਦਰਦ ਦਾ ਸਾਹਮਣਾ ਕਰ ਰਹੇ ਹੋ, ਜਿਵੇਂ ਕਿ ਥਕਾਵਟ, ਖੂਨ ਦੀ ਘਾਟ ਤਾਂ ਤੁਰੰਤ ਸਾਡੀ ਸਲਾਹ ਲਵੋ। ਇਸ ਮੌਕੇ ਉਨ੍ਹਾਂ ਵੱਲੋਂ ਗਰਭਵਤੀ ਔਰਤਾਂ ਨੂੰ ਫਲ ਫਰੂਟ ਵੰਡੇ ਗਏ। ਇਸ ਮੌਕੇ ਐੱਸਆਈ ਮਨਪ੍ਰੀਤ ਸਿੰਘ, ਮ ਪ ਹ ਵ (ਮੇਲ) ਪ੍ਰਵੀਰ ਸਿੰਘ, ਮ ਪ ਹ ਵ (ਫ਼ੀਮੇਲ) ਸਪਨਪ੍ਰੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਰ ਰਿਹਾ।